ਹਾਦਸੇ ਦੀ ਜਾਂਚ ਲਈ ਬਣਾਈ ਐਸ.ਆਈ.ਟੀ.
ਲਖਨਊ/ਬਿੳੂਰੋ ਨਿੳੂਜ਼
ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ ’ਚ ਐਤਵਾਰ ਸ਼ਾਮ ਸਮੇਂ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਵਿਚ 3 ਬੱਚੇ ਅਤੇ 2 ਮਹਿਲਾਵਾਂ ਸ਼ਾਮਲ ਹਨ। ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਪੰਡਾਲ ਵਿਚ ਕਰੀਬ ਡੇਢ ਸੌ ਵਿਅਕਤੀ ਹਾਜ਼ਰ ਸਨ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਇਹ ਅੱਗ ਉਸ ਸਮੇਂ ਲੱਗੀ ਜਦੋਂ ਪੰਡਾਲ ਵਿਚ ਨਾਟਕ ਦਾ ਮੰਚਨ ਚੱਲ ਰਿਹਾ ਸੀ। ਅੱਗ ਲੱਗਣ ਤੋਂ ਬਾਅਦ ਅਫਰੀ ਤਫਰੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗੇ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਭਦੋਹੀ ਦੇ ਡੀਐਮ ਗੋਰਾਂਗ ਰਾਠੀ ਨੇ ਘਟਨਾ ਦੀ ਜਾਂਚ ਲਈ 4 ਮੈਂਬਰੀ ਐਸ.ਆਈ.ਟੀ. ਦਾ ਗਠਨ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵੀ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …