-2.9 C
Toronto
Friday, December 26, 2025
spot_img
Homeਪੰਜਾਬਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਿਹਾ : ਬੰਦੀ ਸਿੰਘਾਂ ਦੀ ਰਿਹਾਈ ’ਚ ਅੜਚਣ ਨਾ ਬਣੇ ਬਿੱਟੂ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿੱਟੂ ਨੇ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਧਰ ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਰਾਜਾ ਨੂੰ ਵੀ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਧਮਕੀ ਭਰਿਆ ਫੋਨ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਰਵਨੀਤ ਬਿੱਟੂ ਬੰਦੀ ਸਿੰਘਾਂ ਦੀ ਰਿਹਾਈ ’ਚ ਅੜਚਣ ਨਾ ਪਾਵੇ। ਸੰਸਦ ਮੈਂਬਰ ਰਵਨੀਤ ਬਿੱਟੂ ਬੰਦੀ ਸਿੰਘਾਂ ਖਿਲਾਫ਼ ਵੀ ਬੋਲਣਾ ਬੰਦ ਕਰੇ ਨਹੀਂ ਤਾਂ ਨਤੀਜਾ ਬੁਰਾ ਹੋਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਜੈਡ ਸ਼ੇ੍ਰਣੀ ਦੀ ਸੁਰੱਖਿਆ ਨੂੰ ਵਧਾ ਕੇ ਜੈਡ ਪਲੱਸ ਕਰ ਦਿੱਤਾ ਗਿਆ ਸੀ। ਸੰਸਦ ਮੈਂਬਰ ਬਿੱਟੂ ਦੀ ਦਿੱਲੀ ਸਥਿਤ ਅਤੇ ਲੁਧਿਆਣਾ ਰਿਹਾਇਸ਼ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ ਪ੍ਰੰਤੂ ਬਿੱਟੂ ਕਹਿੰਦੇ ਹਨ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ।

 

RELATED ARTICLES
POPULAR POSTS