Breaking News
Home / ਪੰਜਾਬ / ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ – ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ – ਸਿੱਖ ਭਾਈਚਾਰੇ ਵਿੱਚ ਰੋਸ

ਫਿਲਮੀ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪਾਕਿਸਤਾਨ ਵਿੱਚ ਇੱਕ ਫਿਲਮ ਦੀ ਟੀਮ ਵੱਲੋਂ ਜੋੜੇ ਪਹਿਨ ਕੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਸ਼ੂਟਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਕੁਝ ਵਿਅਕਤੀਆਂ ਦਾ ਗਰੁੱਪ ਮੂਵੀ ਕੈਮਰਿਆਂ ਅਤੇ ਸਹਾਇਕ ਸਟਾਫ ਸਣੇ ਲਹਿੰਦੇ ਪੰਜਾਬ ਦੇ ਅਟਕ ਜ਼ਿਲ੍ਹੇ ਵਿੱਚ ਹਸਨ ਅਬਦਾਲ ਸਥਿਤ ਗੁਰਦੁਆਰੇ ਵਿੱਚ ਟਹਿਲਦਾ ਹੋਇਆ ਦਿਖਾਈ ਦੇ ਰਿਹਾ ਹੈ। ਗੁਰਦੁਆਰਾ ਕੰਪਲੈਕਸ ’ਚ ਮੌਕੇ ’ਤੇ ਹਾਜ਼ਰ ਸ਼ਰਧਾਲੂਆਂ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਨੇ ਫਿਲਮ ਦੀ ਟੀਮ ਨੂੰ ਉਥੋਂ ਜਾਣ ਅਤੇ ਫੁਟੇਜ ਡਿਲੀਟ ਕਰਨ ਲਈ ਆਖਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਲਮੀ ਟੀਮ ਸਿਰਫ ਉਥੇ ਸ਼ੂਟਿੰਗ ਕਰਨ ਆਈ ਸੀ। ਦੂਜੇ ਪਾਸੇ ਫਿਲਮੀ ਅਮਲਾ ਇਹ ਕਹਿੰਦਾ ਸੁਣਾਈ ਦੇ ਰਿਹਾ ਹੈ, ‘‘ਅਸੀਂ ਤਾਂ ਤੁਹਾਡੇ ਮਹਿਮਾਨ ਹਾਂ ਅਤੇ ਤੁਸੀਂ ਸਾਡੇ ਨਾਲ ਅਜਿਹਾ ਸਲੂਕ ਕਰ ਰਹੇ ਹੋ।’’ ਅਮਲੇ ਦੇ ਇੱਕ ਮੈਂਬਰ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਵੱਲੋਂ ਵਿਰੋਧ ਕਰਨ ’ਤੇ ਉਨ੍ਹਾਂ ਨੇ ਸ਼ੂਟਿੰਗ ਰੋਕ ਦਿੱਤੀ। ਸੂੁਤਰਾਂ ਮੁਤਾਬਕ ਟੀਮ ਵੱਲੋਂ ਫਿਲਮ ‘ਲਾਹੌਰ ਲਾਹੌਰ ਹੈ’ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਦੂੁਜੇ ਪਾਸੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਘਟਨਾ ਦਾ ਨੋਟਿਸ ਲੈਂਦਿਆਂ ਟਵੀਟ ਕੀਤਾ, ‘‘ਪਾਕਿਸਤਾਨ ’ਚ ਧਾਰਮਿਕ ਸਥਾਨਾਂ ’ਤੇ ਲਗਾਤਾਰ ਬੇਅਦਬੀ ਵਾਲੀਆਂ ਕਾਰਵਾਈਆਂ ਹੋ ਰਹੀਆਂ ਹਨ।’’ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ।

 

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …