ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਤੋਂ ਬੰਦ ਰਹਿਣਗੇ
ਚਮੋਲੀ (ਉਤਰਾਖੰਡ)/ਬਿੳੂਰੋ ਨਿੳੂਜ਼
15 ਹਜ਼ਾਰ 225 ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਦੋ ਇੰਚ ਤੱਕ ਬਰਫ਼ਬਾਰੀ ਹੋਈ, ਜਿਸ ਕਾਰਨ ਇੱਥੇ ਤਾਪਮਾਨ ਸਿਫਰ ਤੋਂ ਵੀ ਹੇਠਾਂ ਪੁੱਜ ਗਿਆ ਹੈ। ਮੌਸਮ ਵਿੱਚ ਤਬਦੀਲੀ ਅਤੇ ਮੀਂਹ ਕਾਰਨ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋਣ ਕਾਰਨ ਸ੍ਰੀ ਹੇਮਕੁੰਟ ਸਾਹਿਬ ਬਰਫ ਦੀ ਸਫ਼ੈਦ ਚਾਦਰ ਨਾਲ ਢੱਕ ਹੋ ਗਿਆ ਹੈ। ਕੜਾਕੇ ਦੀ ਠੰਢ ਵਿੱਚ ਵੀ ਸਿੱਖ ਸੰਗਤਾਂ ਪਵਿੱਤਰ ਝੀਲ ਵਿੱਚ ਇਸ਼ਨਾਨ ਕਰ ਰਹੀਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਤੋਂ ਬੰਦ ਰਹਿਣਗੇ। ਧਿਆਨ ਰਹੇ ਕਿ ਪੰਜਾਬ ਅਤੇ ਪੂਰੇ ਭਾਰਤ ਸਣੇ ਵਿਦੇਸ਼ਾਂ ਵਿਚੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਦੀਆਂ ਹਨ।