11 C
Toronto
Saturday, October 18, 2025
spot_img
Homeਪੰਜਾਬਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਦਾ ਵਿਰੋਧ

ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ ਦਾ ਵਿਰੋਧ

ਸ਼੍ਰੋਮਣੀ ਕਮੇਟੀ ਵਲੋਂ ਅੰਮਿ੍ਰਤਸਰ ’ਚ ਵਿਸ਼ਾਲ ਰੋਸ਼ ਪ੍ਰਦਰਸ਼ਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਹਰਿਆਣਾ ਸੂਬੇ ਵਿਚ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਐਕਸ਼ਨ ਮੋਡ ਵਿਚ ਆ ਗਈ ਹੈ। ਇਸਦੇ ਚੱਲਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਦੇ ਵਿਰੋਧ ਵਿਚ ਅੱਜ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਿਆਨ ਰਹੇ ਕਿ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਵਿਸ਼ਾਲ ਖਾਲਸਾ ਮਾਰਚ ਵੀ ਕੱਢੇ ਜਾ ਰਹੇ ਹਨ। ਐਡਵੋਕੇਟ ਧਾਮੀ ਨੇ ਅੰਮਿ੍ਰਤਸਰ ਵਿਚ ਵਿਸ਼ਾਲ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਨੂੰ ਆਪਸ ਵਿਚ ਵੰਡਣ ਵਾਸਤੇ ਸਾਜਿਸ਼ ਰਚ ਰਹੀ ਹੈ ਅਤੇ ਇਸੇ ਤਹਿਤ ਇਹ ਫੈਸਲਾ ਆਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਗਠਨ ਆਲ ਇੰਡੀਆ ਐਕਟ ਤਹਿਤ 1925 ਵਿਚ ਕੀਤਾ ਗਿਆ ਸੀ ਤੇ ਕਿਸੇ ਵੀ ਸੂਬੇ ਨੂੰ ਆਲ ਇੰਡੀਆ ਐਕਟ ਦੇ ਖਿਲਾਫ ਆਪਣਾ ਵੱਖਰਾ ਕਾਨੂੰਨ ਬਣਾਉਣ ਦਾ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਜਾਣ ਬੁੱਝ ਕੇ ਸਿੱਖ ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਹਨਾਂ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ।

 

RELATED ARTICLES
POPULAR POSTS