ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਫੌਜ ਤੋਂ ਮਦਦ ਮੰਗੀ
ਦੇਹਰਾਦੂਨ/ਬਿੳੂਰੋ ਨਿੳੂਜ਼
ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਦੇ 29 ਸਿਖਿਆਰਥੀ ਪਰਬਤਾਰੋਹੀਆਂ ਦਾ ਗਰੁੱਪ ਅੱਜ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਦਰੋਪਦੀ ਕਾ ਡੰਡਾ ਚੋਟੀ ਉੱਤੇ ਬਰਫ਼ ਦੇ ਤੋਦਿਆਂ ਵਿੱਚ ਫਸ ਗਿਆ ਤੇ ਇਨ੍ਹਾਂ ਵਿਚੋਂ 10 ਸਿੱਖਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਲਈ ਫੌਜ ਦੀ ਮਦਦ ਮੰਗੀ। ਧਾਮੀ ਨੇ ਕਿਹਾ ਕਿ ਕੌਮੀ ਆਫ਼ਤ ਪ੍ਰਬੰਧਨ, ਰਾਜ ਆਫ਼ਤ ਪ੍ਰਬੰਧਨ ਫੋਰਸ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਅਤੇ ਨਹਿਰੂ ਮਾਉਂਟੇਨੀਅਰਿੰਗ ਇੰਸਟੀਚਿਊਟ ਦੇ ਪਰਬਤਾਰੋਹੀਆਂ ਦੀ ਟੀਮ ਬਚਾਅ ਮੁਹਿੰਮ ਸ਼ੁਰੂ ਕਰ ਚੁੱਕੀ ਹੈ। ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਥਲ ਤੇ ਹਵਾਈ ਸੈਨਾ ਨੂੰ ਵੀ ਬਚਾਅ ਕਾਰਜਾਂ ਲਈ ਭੇਜਣ। ਮਿਲੀ ਜਾਣਕਾਰੀ ਮੁਤਾਬਕ ਦਰੋਪਦੀ ਕਾ ਡੰਡਾ 5 ਹਜ਼ਾਰ ਮੀਟਰ ਤੋਂ ਵੀ ਜ਼ਿਆਦਾ ਦੀ ਉਚਾਈ ’ਤੇ ਸਥਿਤ ਹੈ ਅਤੇ ਇੱਥੇ ਪਰਬਤਾਰੋਹੀਆ ਨੂੰ ਟ੍ਰੇਨਿੰਗ ਦਿੱਤੀ ਜਾਂਦੀ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …