-1.9 C
Toronto
Thursday, December 4, 2025
spot_img
Homeਦੁਨੀਆਅਮਰੀਕਾ ਦੇ ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰ ਅਗਵਾ

ਅਮਰੀਕਾ ਦੇ ਕੈਲੀਫੋਰਨੀਆ ’ਚ ਪੰਜਾਬੀ ਪਰਿਵਾਰ ਦੇ 4 ਮੈਂਬਰ ਅਗਵਾ

ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ
ਕੈਲੀਫੋਰਨੀਆ/ਬਿੳੂਰੋ ਨਿੳੂਜ਼
ਅਮਰੀਕਾ ਵਿੱਚ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਨ ਦੀ ਖਬਰ ਸਾਹਮਣੇ ਆਈ ਹੈ। ਇਨ੍ਹਾਂ ਅਗਵਾ ਹੋਏ ਵਿਅਕਤੀਆਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਪੁਲਿਸ ਵਲੋਂ ਸ਼ੱਕੀ ਵਿਅਕਤੀ ਨੂੰ ਹਥਿਆਰਬੰਦ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ ਗਏ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

 

RELATED ARTICLES
POPULAR POSTS