ਪੁਲਿਸ ਨੇ ਘਰ ਦੇ ਨੌਕਰ ਨੂੰ ਕੀਤਾ ਗਿ੍ਰਫਤਾਰ
ਜੰਮੂ/ਬਿੳੂਰੋ ਨਿੳੂਜ਼
ਜੰਮੂ-ਕਸ਼ਮੀਰ ਦੇ ਡੀਜੀਪੀ (ਜੇਲ੍ਹਾਂ) ਹੇਮੰਤ ਲੋਹੀਆ ਦੀ ਜੰਮੂ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਹੱਤਿਆ ਕਰ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਦੇ ਫਰਾਰ ਹੋਏ ਘਰੇਲੂ ਨੌਕਰ ਨੂੰ ਸ਼ੱਕ ਦੇ ਅਧਾਰ ’ਤੇ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਘਟਨਾ ਨੂੰ ਬਹੁਤ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਘਰੇਲੂ ਨੌਕਰ ਦੀ ਪਛਾਣ ਯਾਸਿਰ ਅਹਿਮਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਨੇ ਹੇਮੰਤ ਲੋਹੀਆ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਲੋਹੀਆ ਨੂੰ ਅਗਸਤ ਮਹੀਨੇ ਵਿੱਚ ਜੇਲ੍ਹਾਂ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਸੀ। ਇਸੇ ਦੌਰਾਨ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਜੰਮੂ ਖੇਤਰ) ਮੁਕੇਸ਼ ਸਿੰਘ ਨੇ ਦੱਸਿਆ ਕਿ ਲੋਹੀਆ 1992 ਬੈਚ ਦੇ ਆਈਪੀਐੱਸ ਅਧਿਕਾਰੀ ਸਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …