Breaking News
Home / ਪੰਜਾਬ / ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਮਨਾਉਣ ’ਚ ਜੁਟੀ ਸ਼ੋ੍ਰਮਣੀ ਕਮੇਟੀ

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਮਨਾਉਣ ’ਚ ਜੁਟੀ ਸ਼ੋ੍ਰਮਣੀ ਕਮੇਟੀ

ਐਡਵੋਕੇਟ ਧਾਮੀ ਦੀ ਅਗਵਾਈ ’ਚ ਪੰਜ ਮੈਂਬਰੀ ਜਥਾ ਪਹੁੰਚਿਆ ਪਾਕਿਸਤਾਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤਿਆਰੀ ਵਿਚ ਜੁਟ ਗਈ ਹੈ। ਇਸ ਸਬੰਧ ਵਿਚ ਅੱਜ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਪੰਜ ਮੈਂਬਰੀ ਜਥਾ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਪਹੁੰਚਿਆ। ਜਿੱਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ ਬੋਰਡ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਵੱਲੋਂ ਇਸ ਜਥੇ ਦਾ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਭਰਪੂਰ ਸਵਾਗਤ ਕੀਤਾ। ਇਸ ਜਥੇ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਰਜਿੰਦਰ ਸਿੰਘ ਮਹਿਤਾ, ਕਰਨੈਲ ਸਿੰਘ ਪੰਜੋਲੀ, ਬਲਵਿੰਦਰ ਸਿੰਘ ਕਾਹਲਵਾਂ ਅਤੇ ਰਜਿੰਦਰ ਸਿੰਘ ਰੂਬੀ ਸ਼ਾਮਲ ਹਨ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਹ ਪਾਕਿਸਤਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਪਾਕਿਸਤਾਨ ਵਕਫ ਬੋਰਡ ਦੇ ਚੇਅਰਮੈਨ ਨਾਲ ਸਾਕਾ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨਗੇ। ਪਾਕਿਸਤਾਨ ਪਹੁੰਚੇ ਜਥੇ ਵੱਲੋਂ ਸ਼ਤਾਬਦੀ ਸਮਾਗਮ ਮਨਾਉਣ ਦੇ ਸੰਦਰਭ ’ਚ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਵੀ ਕੀਤੀ ਜਾਵੇਗੀ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …