ਕੈਪਟਨ ਸੰਦੀਪ ਸੰਧੂ ਖਿਲਾਫ ਭਿ੍ਰਸ਼ਟਾਚਾਰ ਦੇ ਆਰੋਪਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਲੁਧਿਆਣਾ/ਬਿੳੂਰੋ ਨਿੳੂਜ਼
ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੰਜਾਬ ਵਿਜੀਲੈਂਸ ਵਲੋਂ ਸਟਰੀਟ ਲਾਈਟ ਘੁਟਾਲੇ ਵਿਚ ਨਾਮਜ਼ਦ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਵਿਜੀਲੈਂਸ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਸੰਦੀਪ ਸੰਧੂ ਖਿਲਾਫ ਤਫ਼ਤੀਸ਼ ਚੱਲ ਰਹੀ ਹੈ ਤੇ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ। ਬਿੱਟੂ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਹੈ। ਉਨ੍ਹਾਂ ਕੈਪਟਨ ਸੰਧੂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲੇ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਰਵਨੀਤ ਬਿੱਟੂ ਨੇ ਕਿਹਾ ਕਿ ਕਾਂਗਰਸੀਆਂ ਖਿਲਾਫ ਸਿਆਸੀ ਵੈਰ-ਵਿਰੋਧ ਦੀ ਭਾਵਨਾ ਨਾਲ ਮਾਮਲੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਖਿਲਾਫ ਵੀ ਝੂਠਾ ਮਾਮਲਾ ਦਰਜ ਕਰ ਚੁੱਕੇ ਹਨ।
Check Also
ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ
ਨਵੀਂ ਦਿੱਲੀ, 27 ਸਤੰਬਰ- ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ …