12.4 C
Toronto
Sunday, May 10, 2026
spot_img
Homeਪੰਜਾਬਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ...

ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ’ਚ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ

2019 ਤੋਂ ਬਾਅਦ ਹੁਣ ਲੱਗੀਆਂ ਦੁਸਹਿਰੇ ’ਤੇ ਰੌਣਕਾਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੱਸਣਯੋਗ ਹੈ ਕਿ 2019 ਤੋਂ ਬਾਅਦ ਇਸ ਵਾਰ ਦੁਸਹਿਰੇ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਉਹ ਇਸ ਕਰਕੇ ਕਿ ਕਰੋਨਾ ਮਹਾਮਾਰੀ ਕਰਕੇ ਸਾਰੇ ਤਿਉਹਾਰਾਂ ਸਬੰਧੀ ਹੋਣ ਵਾਲੇ ਸਮਾਗਮਾਂ ’ਤੇ ਰੋਕ ਲਗਾ ਦਿੱਤੀ ਗਈ ਸੀ। ਦੁੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਇਸ ਵਾਰ ਲੋਕਾਂ ਵਿਚ ਬਹੁਤ ਜ਼ਿਆਦਾ ਉਤਸ਼ਾਹ ਦੇਖਿਆ ਗਿਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਇਹ ਤਿਉਹਾਰ ਪ੍ਰੇਮ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੌਕੇ ਸਭ ਨੂੰ ਨੇਕੀ ਅਤੇ ਸੱਚਾਈ ਦੇ ਰਾਹ ’ਤੇ ਚੱਲਣ ਦਾ ਪ੍ਰਣ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਓ ਬੁਰਾਈਆਂ ਨੂੰ ਸਮਾਜ ਅਤੇ ਜੀਵਨ ਵਿਚੋਂ ਖਤਮ ਕਰੀਏ।

 

RELATED ARTICLES
POPULAR POSTS