-6 C
Toronto
Friday, March 27, 2026
spot_img
Homeਪੰਜਾਬਪੰਜਾਬ ਪੁਲਿਸ ਦੀ ਭਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਪ੍ਰੀਖਿਆ...

ਪੰਜਾਬ ਪੁਲਿਸ ਦੀ ਭਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਪ੍ਰੀਖਿਆ ਦਾ ਕੀਤਾ ਐਲਾਨ

ਕਿਹਾ : ਨੌਜਵਾਨਾਂ ਨੂੰ ਨੌਕਰੀਆਂ ਦੇਣਾ ‘ਆਪ’ ਦਾ ਪਹਿਲਾ ਟੀਚਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਵਿਚ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਹੈ। ਕਾਂਸਟੇਬਲਾਂ ਦੀਆਂ 1156 ਪੋਸਟਾਂ ਦੀ ਪ੍ਰੀਖਿਆ 14 ਅਕਤੂਬਰ, ਹੈਡ ਕਾਂਸਟੇਬਲ ਲਈ 787 ਪੋਸਟਾਂ ਲਈ ਪ੍ਰੀਖਿਆ 15 ਅਕਤੂਬਰ ਅਤੇ ਸਬ ਇੰਸਪੈਕਟਰ ਦੀਆਂ 560 ਪੋਸਟਾਂ ਦੀ ਭਰਤੀ ਲਈ ਪ੍ਰੀਖਿਆ 16 ਅਕਤੂਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਭਰਤੀ ਮੈਰਿਟ ਅਤੇ ਬਿਨਾਂ ਰਿਸ਼ਵਤ ਜਾਂ ਕਿਸੇ ਦੀ ਸਿਫਾਰਸ਼ ਤੋਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਮਹਿਕਮੇ ਵਿਚ ਨਵੀਂ ਭਰਤੀ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 4374 ਕਾਂਸਟੇਬਲਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਸਨ।

 

RELATED ARTICLES

POPULAR POSTS