Breaking News
Home / ਭਾਰਤ / ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਈ ਸੋਨੀਆ ਗਾਂਧੀ

ਕਾਂਗਰਸ ਦੀ ‘ਭਾਰਤ ਜੋੜੋ’ ਯਾਤਰਾ ’ਚ ਸ਼ਾਮਲ ਹੋਈ ਸੋਨੀਆ ਗਾਂਧੀ

ਰਾਹੁਲ ਨੇ ਕੀਤਾ ਸਵਾਗਤ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅੱਜ ਕਰਨਾਟਕ ਦੇ ਮਾਂਡਯਾ ਵਿਚ ਪਾਰਟੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ ਹਨ। ਰਾਹੁਲ ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਦਾ ਸਵਾਗਤ ਕੀਤਾ। ਕਰੀਬ 15 ਮਿੰਟ ਤੱਕ ਪੈਦਲ ਚੱਲਣ ਤੋਂ ਬਾਅਦ ਰਾਹੁਲ ਨੇ ਸੋਨੀਆ ਨੂੰ ਵਾਪਸ ਕਾਰ ਵਿਚ ਭੇਜ ਦਿੱਤਾ, ਹਾਲਾਂਕਿ ਕੁਝ ਦੇਰ ਆਰਾਮ ਕਰਨ ਤੋਂ ਬਾਅਦ ਸੋਨੀਆ ਫਿਰ ਤੋਂ ਪੈਦਲ ਯਾਤਰਾ ਵਿਚ ਸ਼ਾਮਲ ਹੋ ਗਈ। ਦੱਸਣਯੋਗ ਹੈ ਕਿ ਸੋਨੀਆ ਇਕ ਮਹੀਨਾ ਪਹਿਲਾਂ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਸਨ ਅਤੇ ਉਹ ਕੁਝ ਦਿਨ ਪਹਿਲਾਂ ਹੀ ਸਿਹਤਯਾਬ ਹੋਏ ਹਨ। ਸੋਨੀਆ ਨੇ ਮਾਂਡਯਾ ਜ਼ਿਲ੍ਹੇ ਦੇ ਡਾਕ ਬੰਗਲਾ ਇਲਾਕੇ ਤੋਂ ਪੈਦਲ ਯਾਤਰਾ ਸ਼ੁਰੂ ਕੀਤੀ ਅਤੇ ਉਹ ਪਹਿਲੀ ਵਾਰ ‘ਭਾਰਤ ਜੋੜੇ’ ਯਾਤਰਾ ਵਿਚ ਸ਼ਾਮਲ ਹੋਏ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਾਂਗਰਸ ਪਾਰਟੀ ਵਿਚ ਪ੍ਰਧਾਨਗੀ ਨੂੰ ਲੈ ਕੇ ਸਰਗਰਮੀਆਂ ਵਧੀਆਂ ਹੋਈਆਂ ਹਨ। ਪਾਰਟੀ ਪ੍ਰਧਾਨ ਦੀ ਚੋਣ ਲਈ 17 ਅਕਤੂਬਰ ਨੂੰ ਵੋਟਿੰਗ ਹੋਣੀ ਹੈ ਅਤੇ ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪ੍ਰਧਾਨਗੀ ਦਾ ਅਹੁਦਾ ਕਿਸ ਕਾਂਗਰਸੀ ਆਗੂ ਕੋਲ ਜਾਂਦਾ ਹੈ।

 

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …