Breaking News
Home / ਪੰਜਾਬ / ਛੇ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਘੇਰਿਆ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਦਫਤਰ

ਛੇ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਘੇਰਿਆ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਦਫਤਰ

ਕਿਹਾ : ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੇਸ ਨਾ ਕੀਤਾ ਜਾਵੇ ਦਰਜ
ਪਟਿਆਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਨੂੰ ਘੇਰਿਆ ਗਿਆ। ਕਿਸਾਨਾਂ ਵੱਲੋਂ ਇਹ ਧਰਨਾ ਪਰਾਲੀ ਦੇ ਸਹੀ ਨਿਪਟਾਰੇ ਅਤੇ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ’ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਦੇ ਖਿਲਾਫ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ’ਤੇ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਪ੍ਰੰਤੂ ਸਰਕਾਰ ਵੱਲੋਂ ਇਸ ਦਾ ਕੋਈ ਸਥਾਈ ਹੱਲ ਨਹੀਂ ਕੱਢਿਆ ਜਾ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਕੇਸ ਨਾ ਦਰਜ ਕੀਤਾ ਜਾਵੇ। ਕਿਉਂਕਿ ਪਰਾਲੀ ਨੂੰ ਖੇਤਾਂ ਵਿਚੋਂ ਬਾਹਰ ਕੱਢ ਕੇ ਸਾਂਭਣਾ ਸੰਭਵ ਨਹੀਂ ਹੈ। ਇਸੇ ਲਈ ਮਜਬੂਰੀਵਸ ਕਿਸਾਨਾਂ ਨੂੰ ਪਰਾਲੀ ਸਾੜਨੀ ਪੈਂਦੀ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਬਣਦਾ ਮੁਆਵਜਾ ਦੇਵੇ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਖਤਮ ਕੀਤਾ ਜਾਵੇ।

 

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …