14.5 C
Toronto
Monday, August 24, 2026
spot_img
Homeਪੰਜਾਬ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ’ਚ ਬੱਝਣਗੇ

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ’ਚ ਬੱਝਣਗੇ

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ’ਚ ਬੱਝਣਗੇਪਟਿਆਲਾ ਵਿਚ ਹੋਣਗੇ ਵਿਆਹ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਵੀ ਲੈਣਗੇ ਹਿੱਸਾ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ਵਿਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਪਟਿਆਲਾ ਵਿਖੇ ਮਨਦੀਪ ਸਿੰਘ ਲੱਖੋਵਾਲ ਨਾਲ ਹੋਵੇਗਾ ਜੋ ਕਿ ਆਮ ਆਦਮੀ ਪਾਰਟੀ ਦੇ ਆਗੂ ਹਨ। ਮਿਲੀ ਜਾਣਕਾਰੀ ਅਨੁਸਾਰ ਵਿਆਹ ਸਮਾਗਮ ਪਟਿਆਲਾ ਵਿਖੇ ਸਿੱਖ ਰੀਤੀ-ਰਿਵਾਜ ਅਨੁਸਾਰ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਉਨ੍ਹਾਂ ਦੇ ਨੇੜਲੇ ਰਿਸ਼ਤੇਦਾਰ ਇਸ ਸਮਾਗਮ ਵਿਚ ਸ਼ਾਮਲ ਹੋਣਗੇ। ਧਿਆਨ ਰਹੇ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਦੇ ਇਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਹਨ। ਵਿਧਾਇਕਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲ ਐਲ ਬੀ ਕੀਤੀ ਅਤੇ ਉਹ ਦੋ ਵਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਵਿਧਾਨ ਸਭਾ ਚੋਣਾਂ ਦੌਰਾਨ ਨਰਿੰਦਰ ਕੌਰ ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ਼ ਆਗੂ ਵਿਜੇਇੰਦਰ ਸਿੰਗਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ।

 

RELATED ARTICLES
POPULAR POSTS