-16.1 C
Toronto
Sunday, February 1, 2026
spot_img
Homeਹਫ਼ਤਾਵਾਰੀ ਫੇਰੀਕੈਨੇਡਾ ਨੇ ਪੰਜਾਬ ਅਤੇ ਗੁਜਰਾਤ ਦੀ ਯਾਤਰਾ 'ਤੇ ਗਏ ਨਾਗਰਿਕਾਂ ਲਈ ਐਡਵਾਈਜ਼ਰੀ...

ਕੈਨੇਡਾ ਨੇ ਪੰਜਾਬ ਅਤੇ ਗੁਜਰਾਤ ਦੀ ਯਾਤਰਾ ‘ਤੇ ਗਏ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਨੇ ਭਾਰਤ ਯਾਤਰਾ ਲਈ ਸੋਧੀ ਹੋਈ ਐਡਵਾਈਜ਼ਰੀ ਜਾਰੀ ਕਰਦਿਆਂ ਆਪਣੇ ਨਾਗਰਿਕਾਂ ਨੂੰ ਪੰਜਾਬ, ਗੁਜਰਾਤ ਅਤੇ ਰਾਜਸਥਾਨ ਸਣੇ ਕੁੱਝ ਹੋਰਨਾਂ ਸੂਬਿਆਂ ਵਿੱਚ ਸਫ਼ਰ ਕਰਨ ਮੌਕੇ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਕੈਨੇਡਾ ਨੇ ਇਹ ਸਲਾਹ ਅਜਿਹੇ ਮੌਕੇ ਦਿੱਤੀ ਹੈ, ਜਦੋਂ ਭਾਰਤ ਨੇ ਲੰਘੇ ਦਿਨੀਂ ਕੈਨੇਡਾ ਰਹਿੰਦੇ ਆਪਣੇ ਨਾਗਰਿਕਾਂ ਨੂੰ ਉਥੇ ਵਧੇ ਨਫ਼ਰਤੀ ਅਪਰਾਧ, ਹਿੰਸਾ ਅਤੇ ਹੋਰ ਭਾਰਤ ਵਿਰੋਧੀ ਸਰਗਰਮੀਆਂ ਦੇ ਹਵਾਲੇ ਨਾਲ ਚੌਕਸ ਰਹਿਣ ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਸੀ। ਸੋਧੀ ਹੋਈ ਸਲਾਹ ਵਿੱਚ ਕੈਨੇਡੀਆਈ ਨਾਗਰਿਕਾਂ ਨੂੰ ਦਹਿਸ਼ਤੀ ਘਟਨਾਵਾਂ ਦੇ ਹਵਾਲੇ ਨਾਲ ਅਸਾਮ, ਮਨੀਪੁਰ ਅਤੇ ਜੰਮੂ ਕਸ਼ਮੀਰ ਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਯਾਤਰਾ ਨਾ ਕਰਨ ਸਲਾਹ ਦਿੱਤੀ ਹੈ।

 

RELATED ARTICLES
POPULAR POSTS