ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਫੜਾ-ਦਫੜੀ ਅਤੇ ਵਿਗੜਨ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਸਰਕਾਰ ਇਸ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਜਾਬ ਦੇ ਭਵਿੱਖ ਨੂੰ ਸੰਵਾਰਨਾ ਅਤੇ ਸੰਭਾਲਣਾ ਸਭ ਦੀ ਜ਼ਿੰਮੇਵਾਰੀ ਹੈ। ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਸਾਬਕਾ ਮੁੱਖ ਮੰਤਰੀ ਨੇ ਪਟਿਆਲ਼ਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਸਣੇ 27 ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਾਇਆ।