ਭਗਵੰਤ ਮਾਨ ਨੇ ਮੁਹਾਲੀ ਵਿਖੇ ਦੁਸਹਿਰੇ ‘ਚ ਭਰੀ ਹਾਜ਼ਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ ਦੇ ਵਿਸ਼ਵ ਪ੍ਰਸਿੱਧ ਦਸਹਿਰਾ ਮੇਲੇ ‘ਚ ਸ਼ਿਰਕਤ ਕਰਕੇ ਭਗਵਾਨ ਰਘੂਨਾਥ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਉਹ ਰਘੂਨਾਥ ਜੀ ਯਾਤਰਾ ‘ਚ ਸ਼ਾਮਲ ਹੋ ਕੇ ਆਪਣੇ ਆਪ ਨੂੰ ਵਡਭਾਗੇ ਸਮਝ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਈ ਸਾਲਾਂ ਮਗਰੋਂ ਉਨ੍ਹਾਂ ਨੂੰ ਕੁੱਲੂ ਦੇ ਮੇਲੇ ‘ਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ। ਕੁੱਲੂ ਦਸਹਿਰੇ ਦੇ ਕਰੀਬ 400 ਸਾਲਾਂ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਕਿਸੇ ਪ੍ਰਧਾਨ ਮੰਤਰੀ ਨੇ ਇਸ ‘ਚ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਖੇ ਦੁਸਹਿਰੇ ਵਿਚ ਹਾਜ਼ਰੀ ਲਗਵਾਈ। ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਵਿੱਚ ਹਾਲੇ ਵੀ ਬਹੁਤ ਬੁਰਾਈਆਂ ਮੌਜੂਦ ਹਨ, ਜਿਨ੍ਹਾਂ ਨੂੰ ਖ਼ਤਮ ਕਰਨ ਦੀ ਲੋੜ ਹੈ।