21.4 C
Toronto
Saturday, August 22, 2026
spot_img
Homeਪੰਜਾਬ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਮਨਦੀਪ ਸਿੰਘ ਨਾਲ ਹੋਇਆ ਵਿਆਹ

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਮਨਦੀਪ ਸਿੰਘ ਨਾਲ ਹੋਇਆ ਵਿਆਹ

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਮਨਦੀਪ ਸਿੰਘ ਨਾਲ ਹੋਇਆ ਵਿਆਹਪਟਿਆਲਾ ਦੇ ਗੁਰਦੁਆਰਾ ਸਾਹਿਬ ’ਚ ਹੋਇਆ ਅਨੰਦ ਕਾਰਜ
ਪਟਿਆਲਾ/ਬਿੳੂਰੋ ਨਿੳੂਜ਼
ਸੰਗਰੂਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ ਨਾਲ ਵਿਆਹ ਹੋ ਗਿਆ ਹੈ। ਇਨ੍ਹਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਹੈ। ਵਿਆਹ ਸਮਾਗਮ ਵਿਚ ਦੋਵਾਂ ਦੇ ਪਰਿਵਾਰਕ ਮੈਂਬਰ, ਕਰੀਬੀ ਰਿਸ਼ਤੇਦਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸ਼ਾਮਲ ਹੋਏ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਦੀ ਜਾਣ ਪਛਾਣ ਸਕੂਲ ਦੇ ਸਮੇਂ ਤੋਂ ਹੀ ਹੈ ਅਤੇ ਦੋਵਾਂ ਦੇ ਪਿੰਡ ਦੀ ਦੂਰੀ ਵੀ ਕੇਵਲ ਦੋ ਕਿਲੋਮੀਟਰ ਹੈ। ਮਨਦੀਪ ਸਿੰਘ ਵੀ ਆਮ ਆਦਮੀ ਪਾਰਟੀ ਦਾ ਵਲੰਟੀਅਰ ਹੈ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਵੀ ਰਹਿ ਚੁੱਕਾ ਹੈ। ਮਨਦੀਪ ਸਿੰਘ ਵਿਧਾਨ ਸਭਾ ਚੋਣਾਂ ਮੌਕੇ ਨਰਿੰਦਰ ਕੌਰ ਭਰਾਜ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰ ਚੁੱਕੇ ਹਨ।

 

RELATED ARTICLES
POPULAR POSTS