Breaking News
Home / ਪੰਜਾਬ / ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ 35 ਥਾਵਾਂ ’ਤੇ ਮਾਰੇ ਛਾਪੇ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ 35 ਥਾਵਾਂ ’ਤੇ ਮਾਰੇ ਛਾਪੇ

ਫਰੀਦਕੋਟ, ਲੁਧਿਆਣਾ ਤੇ ਚੰਡੀਗੜ੍ਹ ’ਚ ਵੀ ਹੋਏ ਛਾਪੇਮਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਅੱਜ ਫਰੀਦਕੋਟ, ਲੁਧਿਆਣਾ ਅਤੇ ਚੰਡੀਗੜ੍ਹ ਸਣੇ ਦੇਸ਼ ’ਚ ਕਰੀਬ 35 ਥਾਵਾਂ ’ਤੇ ਛਾਪੇ ਮਾਰੇ। ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਵੱਖ-ਵੱਖ ਟਿਕਾਣਿਆਂ ’ਤੇ ਵੀ ਛਾਪੇਮਾਰੀ ਹੋਈ ਹੈ। ਉਸਦੀ ਕੰਪਨੀ ਨੇ ਦਿੱਲੀ ਵਿੱਚ ਕਈ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਛਾਪੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਮਾਰੇ ਗਏ ਹਨ। ਦਿੱਲੀ ਸਰਕਾਰ ਨੇ ਹੁਣ ਇਹ ਨੀਤੀ ਵਾਪਸ ਲੈ ਲਈ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਦੇ ਅਧਿਕਾਰੀਆਂ ਨੇ ਦਿੱਲੀ, ਪੰਜਾਬ ਅਤੇ ਹੈਦਰਾਬਾਦ ’ਚ ਕਰੀਬ 35 ਥਾਵਾਂ ’ਤੇ ਛਾਪੇ ਮਾਰੇ ਹਨ। ਇਸੇ ਦੌਰਾਨ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫਰੀਦਕੋਟ ਸਥਿਤ ਰਿਹਾਇਸ਼ ’ਤੇ ਈਡੀ ਦੀ ਟੀਮ ਸਵੇਰੇ ਹੀ ਪਹੁੰਚ ਗਈ ਸੀ। ਈਡੀ ਨੇ ਕਾਰੋਬਾਰ ਅਤੇ ਪ੍ਰਾਪਰਟੀ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੀ ਐਕਸਾਈਜ਼ ਪਾਲਿਸੀ ਐਂਡ ਘੁਟਾਲਾ ਮਾਮਲੇ ਵਿਚ ਪਹਿਲਾਂ ਵੀ ਸੀਬੀਆਈ ਨੇ ਕਾਰਵਾਈ ਕੀਤੀ ਸੀ। ਲੰਘੇ ਸਤੰਬਰ ਮਹੀਨੇ ਵਿਚ ਈਡੀ ਦੀਆਂ ਕਈ ਟੀਮਾਂ ਨੇ ਦਿੱਲੀ, ਯੂਪੀ, ਹਰਿਆਣਾ, ਪੰਜਾਬ, ਮਹਾਰਾਸ਼ਟਰ ਅਤੇ ਤੇਲੰਗਾਨਾ ਸੂਬਿਆਂ ਦੇ ਕਈ ਸ਼ਹਿਰਾਂ ਵਿਚ ਛਾਪੇਮਾਰੀ ਕੀਤੀ ਸੀ। ਈਡੀ ਦੀ ਟੀਮ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰ ਵੀ ਚੈਕ ਕੀਤੇ ਸਨ। ਇਸੇ ਦੌਰਾਨ ਈਡੀ ਦੀ ਛਾਪੇਮਾਰੀ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਸਵਾਲ ਵੀ ਚੁੱਕੇ ਹਨ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …