ਭਗਵੰਤ ਮਾਨ ਨੇ ਕਿਹਾ : ਵਾਅਦੇ ਮੁਤਾਬਕ 36 ਹਜ਼ਾਰ ਕੱਚੇ ਕਾਮਿਆਂ ਨੂੰ ਵੀ ਕਰਾਂਗੇ ਪੱਕੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਸਰਕਾਰ ਵਲੋਂ ਸੂਬੇ ਵਿਚ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਅਤੇ ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਕਰੀਬ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ ਤੇ ਵਾਅਦੇ ਮੁਤਾਬਕ 36 ਹਜ਼ਾਰ ਕੱਚੇ ਕਾਮਿਆਂ ਨੂੰ ਵੀ ਪੱਕਾ ਕਰਾਂਗੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਵੀ ਹਾਂ।

