1.7 C
Toronto
Wednesday, January 7, 2026
spot_img
Homeਪੰਜਾਬਤ੍ਰੈ-ਭਾਸ਼ੀ ਕਵੀ ਦਰਬਾਰ ਭਲਕੇ

ਤ੍ਰੈ-ਭਾਸ਼ੀ ਕਵੀ ਦਰਬਾਰ ਭਲਕੇ

ਚੰਡੀਗੜ੍ਹ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ, ਹਿੰਦੀ ਅਤੇ ਉਰਦੂ ਦੇ ਕਵੀਆਂ ਦਾ ਤ੍ਰੈ-ਭਾਸ਼ੀ ਕਵੀ ਦਰਬਾਰ ਭਲਕੇ 9 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਕਵੀ ਦਰਸ਼ਨ ਬੁੱਟਰ ਹੋਣਗੇ। ਇਸ ਸਬੰਧੀ ਜਾਣਕਾਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਵੱਲੋਂ ਦਿੱਤੀ ਗਈ। ਇਸ ਮੌਕੇ ਹੋਈ ਇਕੱਤਰਤਾ ਵਿਚ ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਮੈਂਬਰਾਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ। ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਖਰੜ ਅਤੇ ਜ਼ੀਰਕਪੁਰ ਖੇਤਰ ਦੇ ਸਮੂਹ ਪੰਜਾਬੀ, ਹਿੰਦੀ ਅਤੇ ਉਰਦੂ ਦੇ ਕਵੀਆਂ ਇਸ ਤ੍ਰੈ-ਭਾਸ਼ੀ ਕਵੀ ਦਰਬਾਰ ਵਿਚ ਆਪਣੀ ਕਵਿਤਾ ਪੜ੍ਹਨ ਲਈ ਜਿੱਥੇ ਸੱਦਾ ਦਿੱਤਾ, ਉਥੇ ਹੀ ਕਵਿਤਾ ਸੁਣਨ ਦੇ ਇੱਛੁਕ ਸਰੋਤਿਆਂ ਨੂੰ ਇਸ ਕਾਵਿ ਮਹਿਫ਼ਲ ਦਾ ਹਿੱਸਾ ਬਣਨ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।

 

RELATED ARTICLES
POPULAR POSTS