-4.2 C
Toronto
Wednesday, January 21, 2026
spot_img
Homeਪੰਜਾਬਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ

ਅਭਿਨੇਤਰੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ

ਕਿਹਾ : ਦੀਵਾਲੀ ਤੋਂ ਪਹਿਲਾਂ ਟੁਕੜਿਆਂ ’ਚ ਕੱਟਾਂਗੇ, ਪਿਛਲੇ ਸਾਲ ਵੀ ਹੋਇਆ ਸੀ ਹਮਲਾ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਅਭਿਨੇਤਰੀ ਅਤੇ ਬਿੱਗ ਬੌਸ ਸੀਜਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋੋਖ ਗਿੱਲ ਨੂੰ ਅਨਜਾਣ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੰਤੋਖ ਗਿੱਲ ਨੇ ਦੱਸਿਆ ਕਿ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਉਹ ਉਸ ਨੂੰ ਮੌਤ ਦੇ ਘਾਟ ਉਤਾਰ ਦੇਣਗੇ। ਧਮਕੀ ਦੇਣ ਵਾਲੇ ਨੇ ਇਹ ਵੀ ਕਿਹਾ ਕਿ ਉਹ ਉਸ ਨੂੰ ਗੋਲੀ ਨਾਲ ਨਹੀਂ ਮਾਰਨਗੇ ਬਲਕਿ ਟੁਕੜੇ-ਟੁਕੜੇ ਕਰਕੇ ਮਾਰਨਗੇ। ਇਸ ਸਬੰਧੀ ਸੰਤੋਖ ਗਿੱਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਸਾਲ ਵੀ ਸੰਤੋਖ ਗਿੱਲ ’ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਸੀ ਪ੍ਰੰਤੂ ਉਹ ਕਿਸੇ ਨਾ ਕਿਸੇ ਤਰ੍ਹਾਂ ਆਪਣੀ ਜਾਨ ਬਚਾਉਣ ਵਿਚ ਸਫਲ ਰਹੇ ਸਨ। ਐਸ ਐਸ ਪੀ ਨੇ ਦੱਸਿਆ ਕਿ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਕਿਉਂਕਿ ਪਹਿਲਾਂ ਵੀ ਉਨ੍ਹਾਂ ’ਤੇ ਇਕ ਹਮਲਾ ਹੋ ਚੁੱਕਿਆ ਹੈ ਪ੍ਰੰਤੂ ਉਹ ਹਮਲਾਵਰ ਹਾਲੇ ਤੱਕ ਪੁਲਿਸ ਦੀ ਪਕੜ ਵਿਚ ਨਹੀਂ ਆਏ। ਧਿਆਨ ਰਹੇ ਕਿ ਸੰਤੋਖ ਗਿੱਲ 2021 ’ਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਦੋਰਾਨ ਉਨ੍ਹਾਂ ਚੋਣ ਵੀ ਲੜੀ ਸੀ।

 

RELATED ARTICLES
POPULAR POSTS