ਕਿਹਾ : ਕੇਜਰੀਵਾਲ ਗੁਜਰਾਤ ’ਚ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸਵਾਲ ਚੁੱਕੇ ਹਨ। ਡਾ. ਦਲਜੀਤ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ਈ ਹਨ, ਪਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਗੁਜਰਾਤ ਵਿਚ ਝੂਠ ਬੋਲ ਕੇ, ਉਥੋਂ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਹ ਦਾਅਵਾ ਕਰ ਰਹੇ ਹਨ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 5 ਫਸਲਾਂ ’ਤੇ ਐਮਐਸਪੀ ਦੇ ਰਹੀ ਹੈ ਅਤੇ ਗੁਜਰਾਤ ਵਿਚ ‘ਆਪ’ ਦੀ ਸਰਕਾਰ ਬਣਨ ’ਤੇ ਵੀ ਇਹੀ ਫਾਰਮੂਲਾ ਦੁਹਰਾਇਆ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਕੇਂਦਰ ਸਰਕਾਰ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਮਾਧਿਅਮ ਨਾਲ ਪੰਜਾਬ ’ਚ ਐਮਐਸਪੀ ’ਤੇ ਕਣਕ ਅਤੇ ਝੋਨੇ ਦੀ ਖਰੀਦ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗ ਦੀ ਬਿਜਾਈ ਕਰਨ ਦੀ ਅਪੀਲ ਕਰਕੇ ਪੂਰੀ ਫਸਲ 7250 ਰੁਪਏ ਪ੍ਰਤੀ ਕੁਇੰਟਲ ਖਰੀਦਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਨੇ ਇਸ ਫਸਲ ਦਾ 10 ਪ੍ਰਤੀਸ਼ਤ ਹਿੱਸਾ ਵੀ ਨਹੀਂ ਖਰੀਦਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਝੂਠ ਨਾ ਬੋਲੋ ਅਤੇ ਪੰਜਾਬ ਆ ਕੇ ਜ਼ਮੀਨੀ ਹਕੀਕਤ ਦੇਖੋ ਤਾਂ ਜੋ ਤੁਹਾਨੂੰ ਕਿਸਾਨਾਂ ਦੇ ਕਰਜ਼ਦਾਰ ਹੋਣ ਦੀ ਸੱਚਾਈ ਦਾ ਪਤਾ ਲੱਗ ਸਕੇ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …