18.8 C
Toronto
Thursday, May 28, 2026
spot_img
Homeਪੰਜਾਬਭਗਵੰਤ ਮਾਨ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਭਗਵੰਤ ਮਾਨ ਨੇ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ

ਸੁਖਬੀਰ ਬਾਦਲ ਨੇ ਵੀ ਮੁਲਾਇਮ ਯਾਦਵ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ। ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ’ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸੇ ਦੌਰਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੇ ਦਿਹਾਂਤ ’ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ ਅਤੇ ਸ਼ਰਧਾਂਜਲੀ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਰਾਸ਼ਟਰ ਨੇ ਇਕ ਮਹਾਨਾਇਕ ਗੁਆ ਲਿਆ ਹੈ। ਮੁਲਾਇਮ ਸਿੰਘ ਯਾਦਵ ਨੂੰ ਇਕ ਸਮਾਜਵਾਦੀ ਪ੍ਰਤੀਕ ਅਤੇ ਗਰੀਬਾਂ ਨੂੰ ਸ਼ਕਤੀਕਰਨ ਲਈ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਸਮਾਜਵਾਦੀ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।

 

RELATED ARTICLES
POPULAR POSTS