ਅੰਮਿ੍ਰਤਸਰ ਸ਼ਹਿਰ ’ਚ ਸ਼ੁਰੂ ਹੋਇਆ ਪ੍ਰੋਜੈਕਟ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਅੰਮਿ੍ਰਤਸਰ ਵਿਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਮੋਬਾਇਲ ਫੋਨ ’ਤੇ ਐਸਐਮਐਸ ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਨਾਲ ਹੀ ਕਿੰਨੇ ਤੋਂ ਕਿੰਨੇ ਵਜੇ ਤੱਕ ਬਿਜਲੀ ਬੰਦ ਰਹੇਗੀ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੀਤਾ ਹੈ। ਬਿਜਲੀ ਮੰਤਰੀ ਨੇ ਅੰਮਿ੍ਰਤਸਰ ’ਚ ਮੁੱਖ ਇੰਜੀਨੀਅਰ ਦੇ ਦਫਤਰ ਤੋਂ ਕੰਪਿੳੂਟਰ ’ਤੇ ਕਲਿਕ ਕਰਕੇ ਇਸ ਸੇਵਾ ਦਾ ਆਰੰਭ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਪਹਿਲੇ ਪਾਇਲਟ ਪ੍ਰੋਜੈਕਟ ਦਾ ਬਟਾਲਾ ਸ਼ਹਿਰ ਵਿਚ ਟਰਾਇਲ ਸ਼ੁਰੂ ਕੀਤਾ ਗਿਆ ਸੀ, ਜਿੱਥੇ ਇਸ ਪ੍ਰੋਜੈਕਟ ਨੂੰ ਕਾਫੀ ਹੁੰਗਾਰਾ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਇਸ ਪ੍ਰੋਜੈਕਟ ਦੀ ਸ਼ੁਰੂਆਤ ਅੰਮਿ੍ਰਤਸਰ ਸ਼ਹਿਰੀ ਇਲਾਕੇ ਵਿਚ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ 15 ਦਿਨਾਂ ਵਿਚ ਸ਼ਹਿਰ ਦਾ ਬਾਕੀ ਹਿੱਸਾ, ਜੋ ਸਬ-ਅਰਬਨ ਸਰਕਲ ਵਿਚ ਆਉਂਦਾ ਹੈ, ਉਸ ਨੂੰ ਵੀ ਇਸ ਸਕੀਮ ਨਾਲ ਜੋੜ ਦਿੱਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਭਿ੍ਰਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ, ਉਸੇ ਤਰ੍ਹਾਂ ਹੀ ਬਿਜਲੀ ਚੋਰੀ ਕਰਨ ਦੇ ਮਾਮਲਿਆਂ ’ਤੇ ਵੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਇਸ ਮੌਕੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …