Breaking News
Home / ਪੰਜਾਬ / ਅੰਮਿ੍ਰਤਸਰ ’ਚ ਵੀ ਹੋਣਗੀਆਂ ਜੀ-20 ਸਿਖਰ ਸੰਮੇਲਨ ਦੀਆਂ ਮੀਟਿੰਗਾਂ

ਅੰਮਿ੍ਰਤਸਰ ’ਚ ਵੀ ਹੋਣਗੀਆਂ ਜੀ-20 ਸਿਖਰ ਸੰਮੇਲਨ ਦੀਆਂ ਮੀਟਿੰਗਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਬਣਾਈ ਸਬ-ਕਮੇਟੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਮਾਰਚ 2023 ਵਿਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿਚੋਂ ਕੁਝ ਮੀਟਿੰਗਾਂ ਅੰਮਿ੍ਰਤਸਰ ਵਿਚ ਵੀ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਉਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਹੈ। ਇਸ ਲਈ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਜੀ-20 ਸਿਖਰ ਸੰਮੇਲਨ ਦੀਆਂ ਅੰਮਿ੍ਰਤਸਰ ’ਚ ਹੋਣ ਵਾਲੀਆਂ ਮੀਟਿੰਗਾਂ ਸਬੰਧੀ ਹਰ ਕੰਮ ਦਾ ਜਾਇਜ਼ਾ ਲਵੇਗੀ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ, ਹਰਭਜਨ ਸਿੰਘ ਈਟੀਓ, ਹਰਜੋਤ ਸਿੰਘ ਬੈਂਸ ਅਤੇ ਅਨਮੋਲ ਗਗਨ ਮਾਨ ਇਸ ਸਬ ਕਮੇਟੀ ਦਾ ਹਿੱਸਾ ਹੋਣਗੇ। ਧਿਆਨ ਰਹੇ ਕਿ ਸੀਐਮ ਭਗਵੰਤ ਮਾਨ ਲੰਘੇ ਅਗਸਤ ਮਹੀਨੇ ਕੇਂਦਰੀ ਵਿਦੇਸ਼ ਮੰਤਰੀ ਨੂੰੂ ਮਿਲੇ ਸਨ ਅਤੇ ਜੀ-20 ਸਿਖਰ ਸੰਮੇਲਨ ਦੀਆਂ ਕੁਝ ਬੈਠਕਾਂ ਨੂੰ ਅੰਮਿ੍ਰਤਸਰ ਵਿਚ ਕਰਵਾਉਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਪੰਜਾਬ ਸਰਕਾਰ ਇਸਦੀਆਂ ਤਿਆਰੀਆਂ ਵਿਚ ਜੁਟ ਗਈ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …