Breaking News
Home / ਪੰਜਾਬ / ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸੰਪੰਨ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸੰਪੰਨ

ਇਸ ਵਾਰ 2 ਲੱਖ 47 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਉਤਰਾਖੰਡ ’ਚ ਲਗਭਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ 10 ਅਕਤੂਬਰ ਨੂੰ ਸੰਪੰਨ ਹੋ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਕਿਵਾੜ ਖ਼ਾਲਸਾਈ ਪਰੰਪਰਾ ਨਾਲ ਬੰਦ ਕਰ ਦਿੱਤੇ ਗਏ ਹਨ। ਲਗਾਤਾਰ ਹੋ ਰਹੀ ਬਰਫਬਾਰੀ ਦੇ ਦੌਰਾਨ ਵੀ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨ ਕਰਨ ਲਈ ਪੁੱਜੀ ਹੋਈ ਸੀ। ਅੱਜ ਸਵੇਰੇ ਸਮਾਪਤੀ ਸਮਾਰੋਹ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਇਸ ਤੋਂ ਬਾਅਦ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਜਨਕ ਸਿੰਘ, ਹੋਰ ਪਤਵੰਤੇ ਤੇ ਸੰਗਤ ਹਾਜ਼ਰ ਸੀ। ਇਸ ਮੌਕੇ ਭਾਰਤੀ ਫੌਜ ਦੀ 418 ਲਾਈਟ ਇੰਜਨੀਅਰ ਰੈਜਮੈਂਟ ਦੇ ਅਧਿਕਾਰੀ ਤੇ ਫੌਜੀ ਜਵਾਨ ਵੀ ਹਾਜ਼ਰ ਸਨ। ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਾਲਾਨਾ ਯਾਤਰਾ ਦੌਰਾਨ ਇਸ ਵਰ੍ਹੇ ਲਗਪਗ ਦੋ ਲੱਖ 47 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …