Breaking News
Home / ਪੰਜਾਬ / ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਐਸਵਾਈਐਲ ਨਹਿਰ ਦੇ ਮੁੱਦੇ ’ਤੇ ਕਰਨਗੇ ਚਰਚਾ

ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਐਸਵਾਈਐਲ ਨਹਿਰ ਦੇ ਮੁੱਦੇ ’ਤੇ ਕਰਨਗੇ ਚਰਚਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਹੀਂ ਕਰੇਗੀ ਕੋਈ ਦਖਲਅੰਦਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼ : ਐਸ ਵਾਈ ਐਲ ਨਹਿਰ ਦੇ ਮੁੱਦੇ ਦਾ ਹੱਲ ਲੱਭਣ ਲਈ 14 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਚਰਚਾ ਕਰਨਗੇ। ਇਸ ਸਬੰਧੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਸਿਵਲ ਸਕੱਤਰੇਤ ਵਿਖੇ ਪ੍ਰੈਸ ਰੂਮ ਦਾ ਉਦਘਾਟਨ ਕਰਨ ਮੌਕੇ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੀਟਿੰਗ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਇਸ ਮੀਟਿੰਗ ਵਿਚ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਹੀ ਹਿੱਸਾ ਲੈਣਗੇ ਅਤੇ ਐਸਵਾਈਐਲ ਨਹਿਰ ਦੇ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ। ਧਿਆਨ ਰਹੇ ਕਿ ਸੁਪਰੀਮ ਕੋਰਟ ’ਚ ਲੰਘੇ ਦਿਨੀਂ ਐਸਵਾਈਐਲ ਦੇ ਮੁੱਦੇ ’ਤੇ ਸੁਣਵਾਈ ਹੋਈ ਸੀ ਅਤੇ ਕੋਰਟ ਨੇ ਕੇਂਦਰੀ ਜਲ ਸਰੋਤ ਮੰਤਰਾਲੇ ਨੂੰ ਇਸ ਦਾ ਹੱਲ ਕੱਢਣ ਲਈ ਕਿਹਾ ਸੀ। ਜਿਸ ਦੌਰਾਨ ਕੇਂਦਰ ਨੇ ਆਰੋਪ ਲਗਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਚ ਮੀਟਿੰਗ ਦੇ ਲਈ ਸਮਾਂ ਨਹੀਂ ਦੇ ਰਹੇ। ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਇਸ ਮਸਲੇ ਦਾ ਹੱਲ ਕੱਢੇ, ਕਿਉਂਕਿ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਨੂੰ ਪਾਣੀ ਦੀ ਜ਼ਰੂਰਤ ਹੈ। ਐਸਵਾਈਐਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਅਗਲੀ ਸੁਣਵਾਈ 19 ਜਨਵਰੀ 2023 ਨੂੰ ਹੋਣੀ ਹੈ। ਜਿਸ ਤੋਂ ਪਹਿਲਾਂ-ਪਹਿਲਾਂ ਦੋਵੇਂ ਰਾਜਾਂ ਨੂੰ ਆਪਸ ਵਿਚ ਚਰਚ ਕਰਨ ਅਤੇ ਇਸ ਦੀ ਰਿਪੋਰਟ ਸੁਪਰੀਮ ਕੋਰਟ ਵਿਚ ਦਾਖਲ ਕਰਨ ਲਈ ਕਿਹਾ ਗਿਆ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …