4.1 C
Toronto
Thursday, November 6, 2025
spot_img
Homeਪੰਜਾਬਸੰਗਰੂਰ ’ਚ ਸੀਐਮ ਹਾਊਸ ਦੇ ਸਾਹਮਣੇ ਕਿਸਾਨਾਂ ਦਾ ਧਰਨਾ

ਸੰਗਰੂਰ ’ਚ ਸੀਐਮ ਹਾਊਸ ਦੇ ਸਾਹਮਣੇ ਕਿਸਾਨਾਂ ਦਾ ਧਰਨਾ

ਮੀਂਹ ਦੌਰਾਨ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ’ਚ ਬਿਤਾਈ ਰਾਤ
ਚੰਡੀਗੜ੍ਹ/ਬਿਊਰੋ ਨਿਊਜ਼
ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ। ਮੰਗਲਵਾਰ ਰਾਤ ਨੂੰ ਪਏ ਭਾਰੀ ਮੀਂਹ ਦੌਰਾਨ ਵੀ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਵਿਚ ਰਾਤ ਬਿਤਾਈ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਗਿਆ ਹੈ। ਕਿਸਾਨਾਂ ਨੇ ਲੰਘੀ 7 ਅਕਤੂਬਰ ਨੂੰ ਸੰਗਠਨ ਦੀ ਸਰਕਾਰ ਨਾਲ ਹੋਈ ਬੈਠਕ ਵਿਚ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਦੀ ਆਵਾਜ਼ ਉਠਾਈ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੰਗਾਂ ਲਾਗੂ ਹੋਣ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਉਗਰਾਹਾਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਤੋੜਨ ਲਈ ਕਿਸਾਨ ਜਥੇਬੰਦੀ ਵਲੋਂ ਆਉਂਦੀ 15 ਅਕਤੂਬਰ ਨੂੰ ਮੋਰਚਾ ਸਥਾਨ ’ਤੇ ‘ਲਲਕਾਰ ਦਿਵਸ’ ਮਨਾਇਆ ਜਾਵੇਗਾ। ਧਿਆਨ ਰਹੇ ਕਿ ਭਾਰੀ ਮੀਂਹ ਦੇ ਬਾਵਜੂਦ ਵੀ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਡਟੇ ਰਹੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਮੰਤਰੀ ਅਜੇ ਮਿਸ਼ਰਾ ਨੂੰੂ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ ਅਤੇ ਹੋਰ ਦੋਸ਼ੀਆਂ ਨੂੰ ਵੀ ਸਖਤ ਸਜ਼ਾਵਾਂ ਦਿੱਤੀਆਂ ਜਾਣ। ਕਿਸਾਨ ਆਗੂਆਂ ਦੀ ਇਹ ਵੀ ਮੰਗ ਸੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਪੀੜਤ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਪੱਕੀ ਸਰਕਾਰੀ ਨੌਕਰੀ ਦਿੱਤੀ ਜਾਵੇ।

 

RELATED ARTICLES
POPULAR POSTS