Breaking News
Home / ਪੰਜਾਬ / ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੈਪਟਨ ਸੰਦੀਪ ਸੰਧੂ ਦੀ ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੈਪਟਨ ਸੰਦੀਪ ਸੰਧੂ ਦੀ ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ

ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਹਨ ਕੈਪਟਨ ਸੰਧੂ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ਦੇ 26 ਪਿੰਡਾਂ ਵਿਚ ਲੱਗਣ ਵਾਲੀਆਂ 65 ਲੱਖ ਰੁਪਏ ਦੀਆਂ ਸੋਲਰ ਲਾਈਟਾਂ ਵਿਚ ਘਪਲੇਬਾਜ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਕੈਪਟਨ ਸੰਦੀਪ ਸੰਧੂ ਦੀ ਪ੍ਰੇਸ਼ਾਨੀ ਵਧ ਗਈ ਹੈ। ਕੈਪਟਨ ਸੰਦੀਪ ਸੰਧੂ ਦੀ ਮੁਹਾਲੀ ਸਥਿਤ ਰਿਹਾਇਸ਼ ’ਤੇ ਪਿਛਲੇ ਦਿਨੀਂ ਵਿਜੀਲੈਂਸ ਦੀ ਟੀਮ ਨੇ ਛਾਪਾ ਵੀ ਮਾਰਿਆ ਸੀ ਅਤੇ ਫਿਰ ਲੁਧਿਆਣਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਹੁਣ ਅੰਦਾਜ਼ੇ ਲਗਾਏ ਜਾ ਰਹੇ ਹਨ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੈਪਟਨ ਸੰਦੀਪ ਸੰਧੂ ਦੀ ਕਿਸੇ ਸਮੇਂ ਵੀ ਗਿ੍ਰਫਤਾਰੀ ਹੋ ਸਕਦੀ ਹੈ ਅਤੇ ਜਾਂ ਉਹ ਖੁਦ ਹੀ ਗਿ੍ਰਫਤਾਰੀ ਦੇ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਸੰਦੀਪ ਸੰਧੂ ’ਤੇ ਆਰੋਪ ਹੈ ਕਿ ਉਨ੍ਹਾਂ ਨੇ ਸੋਲਰ ਲਾਈਟਾਂ ਸਬੰਧੀ ਚੈਕ ਪਾਸ ਕਰਵਾਉਣ ਦਾ ਦਬਾਅ ਬਣਾਇਆ ਅਤੇ ਪੈਸੇ ਵੀ ਲਏ ਸਨ। ਇਸ ਦੇ ਚੱਲਦਿਆਂ ਕੈਪਟਨ ਸੰਧੂ ਨੇ ਓਐਸਡੀ ਰਹਿੰਦੇ ਹੋਏ ਕਿੱਥੇ-ਕਿੱਥੇ ਜਾਇਦਾਦ ਬਣਾਈ ਅਤੇ ਕਾਂਗਰਸ ਦੇ ਹਲਕਾ ਇੰਚਾਰਜ ਰਹਿੰਦੇ ਹੋਏ ਕਿੱਥੇ-ਕਿੱਥੇ ਪੈਸਾ ਇਨਵੈਸਟ ਕੀਤਾ, ਇਸਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਸਦੇ ਬੈਂਕ ਖਾਤਿਆਂ ਅਤੇ ਲਾਕਰਸ ਦੀ ਸਾਰੀ ਡਿਟੇਲ ਵੀ ਮੰਗੀ ਗਈ ਹੈ। ਕੈਪਟਨ ਸੰਦੀਪ ਸੰਧੂ ਦੀ ਜਾਇਦਾਦ ਦਾ ਰਿਕਾਰਡ ਵੀ ਜਾਂਚਿਆ ਜਾ ਰਿਹਾ ਹੈ ਕਿ ਇਹ ਜਾਇਦਾਦ ਕਦੋਂ ਅਤੇ ਕਿਸ ਤਰ੍ਹਾਂ ਬਣਾਈ ਗਈ ਹੈ।

 

Check Also

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ

ਕਿਹਾ : ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਖਿਲਾਫ਼ ਮਾਮਲਾ ਹੋਵੇਗਾ ਦਰਜ ਸੰਗਰੂਰ/ਬਿਊਰੋ …