Breaking News
Home / ਪੰਜਾਬ / ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਦਿੱਤੀ ਸਲਾਹ

ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਦਿੱਤੀ ਸਲਾਹ

ਕਿਹਾ : ਪ੍ਰਦੂਸ਼ਿਤ ਵਾਤਾਵਰਣ ਪਸ਼ੂ, ਪੰਛੀਆਂ ਅਤੇ ਮਨੁੱਖਤਾ ਨੂੰ ਕਰਦਾ ਹੈ ਪ੍ਰਭਾਵਿਤ
ਲਹਿਰਾਗਾਗਾ/ਬਿਊਰੋ ਨਿਊਜ਼ : ਵਾਤਾਵਰਣ ਪ੍ਰੇਮੀ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦਾ ਅਸਰ ਪਸ਼ੂ, ਪੰਛੀਆਂ ਅਤੇ ਮਨੁੱਖਤਾ ’ਤੇ ਪੈਂਦਾ ਹੈ। ਸੰਤ ਸੀਚੇਵਾਲ ਲਹਿਰਾਗਾਗਾ ਨੇੜਲੇ ਪਿੰਡ ਡਸਕਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ ਤਾਂ ਜੋ ਪਰਾਲੀ ਦੀ ਸੁਚੱਜੇ ਢੰਗ ਨਾਲ ਸੰਭਾਲ ਕੀਤੀ ਜਾ ਸਕੇ। ਪ੍ਰੰਤੂ ਕੇਂਦਰ ਸਰਕਾਰ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਂਦਾ, ਜਿਸ ਕਾਰਨ ਕਿਸਾਨਾਂ ਨੂੰ ਮਜ਼ਬੂਰ ਹੋ ਕੇ ਪਰਾਲੀ ਨੂੰ ਅੱਗ ਲਗਾਉਣੀ ਪੈਂਦੀ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਰਾਲੀ ਦਾ ਕੋਈ ਪੱਕਾ ਹੱਲ ਲੱਭਿਆ ਜਾਵੇ ਤਾਂ ਜੋ ਇਹ ਸਮੱਸਿਆ ਹਮੇਸ਼ਾ ਲਈ ਖਤਮ ਹੋ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਪ੍ਰਦੂਸ਼ਣ ਇਕੱਲੀ ਪਰਾਲੀ ਸਾੜਨ ਨਹੀਂ ਹੁੰਦਾ ਬਲਕਿ ਫੈਕਟਰੀਆਂ ਵੀ ਬਹੁਤ ਪ੍ਰਦੂਸ਼ਣ ਪੈਦਾ ਕਰਦੀਆਂ ਹਨ। ਸੰਤ ਸੀਚੇਵਾਲ ਨੇ ਕਿਹਾ ਕਿਸਾਨਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹਨ, ਜਿਸ ਕਾਰਨ ਕਿਸਾਨੀ ਖੁਦਕੁਸ਼ੀਆਂ ਦੇ ਰਾਹ ਪੈ ਚੁੱਕੀ ਹੈ।

 

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …