ਪੰਜਾਬ ਸਰਕਾਰ ਨੇ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਦਿੱਤੀ ਆਗਿਆ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕੇ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਿਫ਼ਾਰਸ਼ ’ਤੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਲਾਗੂ ਕੀਤੇ ਜਾਣਗੇ। 24 ਅਕਤੂਬਰ ਨੂੰ ਦੀਵਾਲੀ ਵਾਲੀ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਹੋਵੇਗੀ, ਜਦਕਿ 8 ਨਵੰਬਰ ਨੂੰ ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। 25 ਦਸੰਬਰ ਨੂੰ ਕਿ੍ਰਸਮਸ ਮੌਕੇ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਦੁਆਰਾ ਮਨਜ਼ੂਰ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਹੀ ਆਗਿਆ ਦਿੱਤੀ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …