ਦਲਜੀਤ ਚੀਮਾ ਬੋਲੇ : ਕੇਜਰੀਵਾਲ ਕਰ ਰਹੇ ਨੇ ਬਦਲਾਖੋਰੀ ਦੀ ਰਾਜਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਕੁਮਾਰ ਵਿਸਵਾਸ਼ ਅਤੇ ਤਜਿੰਦਰ ਬੱਗਾ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਦਰਜ ਕਰਵਾਏ ਗਏ ਮਾਮਲੇ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ। ਹਾਈ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਦਾ ਸ਼ੋ੍ਰਮਣੀ ਅਕਾਲੀ ਅਤੇ ਕਾਂਗਰਸ ਪਾਰਟੀ ਨੇ ਸਵਾਗਤ ਕੀਤਾ ਹੈ। ਅਕਾਲੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਆਪਣੇ ਘਟੀਆ ਮਨਸੂਬਿਆਂ ਨੂੰ ਪੂਰਾ ਕਰਨ ਲਈ ਪੰਜਾਬ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵਾਸ ਅਤੇ ਬੱਗਾ ਖਿਲਾਫ਼ ਕੀਤੀ ਗਈ ਕਾਰਵਾਈ ਕਾਰਨ ਪੰਜਾਬ ਪੁਲਿਸ ਦਾ ਸਿਰ ਵੀ ਨੀਵਾਂ ਹੋਇਆ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਹਾਈ ਕੋਰਟ ਵੱਲੋਂ ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਵਿਰੁੱਧ ਦਰਜ ਮਾਮਲਾ ਰੱਦ ਕਰਨ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ‘ਆਪ’ ਸਕਰਾਰ ਨੇ ਪੰਜਾਬ ਕਾਂਗਰਸ ਦੇ ਆਗੂਆਂ ਖਿਲਾਫ਼ ਵੀ ਬਦਲਾਖੋਰੀ ਦੀ ਰਾਜਨੀਤੀ ਤਹਿਤ ਅਜਿਹੇ ਮਾਮਲੇ ਦਰਜ ਕੀਤੇ ਹਨ ਅਤੇ ਉਹ ਵੀ ਅਦਾਲਤ ਦੇ ਵਿਚਾਰ ਅਧੀਨ ਹਨ।
Check Also
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …