ਅਰਵਿੰਦ ਕੇਜਰੀਵਾਲ ਨੇ ਆਪਣੀ ਸਿੱਖਿਆ ਟੀਮ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸਰਕਾਰੀ ਸਕੂਲਾਂ ਦੀ ਤਾਜ਼ਾ ਦਰਜਾਬੰਦੀ ਦਾ ਐਲਾਨ ਅੱਜ ਐਜੂਕੇਸ਼ਨ ਵਰਲਡ ਵੱਲੋਂ ਕੀਤਾ ਗਿਆ ਹੈ। ਇਸ ਦਰਜਾਬੰਦੀ ’ਚ ਦਿੱਲੀ ਦੇ 5 ਪੰਜ ਸਰਕਾਰੀ ਸਕੂਲ ਸ਼ਾਮਲ ਹਨ। ਐਜੂਕੇਸ਼ਨ ਵਰਲਡ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ ’ਚ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ ਸਰਕਾਰੀ ਪ੍ਰਤਿਭਾ ਵਿਕਾਸ ਵਿਦਿਆਲਿਆ ਸੈਕਟਰ 10 ਦਵਾਰਕਾ ਨੇ 1048 ਅੰਕਾਂ ਨਾਲ ਪਹਿਲਾ ਸਥਾਨ ਅਤੇ ਸਰਕਾਰੀ ਪ੍ਰਤਿਭਾ ਵਿਕਾਸ ਵਿਦਿਆਲਿਆ ਯਮੁਨਾ ਵਿਹਾਰ ਨੇ 1045 ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਇਸ ਦਰਜਾਬੰਦੀ ਵਿਚ ਦਿੱਲੀ ਦੇ ਤਿੰਨ ਹੋਰ ਸਰਕਾਰੀ ਸਕੂਲ ਸ਼ਾਮਲ ਹਨ। ਇਸ ਪ੍ਰਾਪਤੀ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੀ ਸਿੱਖਿਆ ਟੀਮ ਨੂੰ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਆਪਣੀ ਸਿੱਖਿਆ ਟੀਮ ’ਤੇ ਮਾਣ ਹੈ। ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਇਕ ਵਾਰ ਫਿਰ ਤੋਂ ਸਮੁੱਚੇ ਭਾਰਤ ਦੇ ਸਰਕਾਰੀ ਸਕੂਲਾਂ ਦੀ ‘ਐਜੂਕੇਸ਼ਨ ਵਰਲਡ’ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ ਵਿਚ ਸਿਖਰ ’ਤੇ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …