Breaking News
Home / ਪੰਜਾਬ / ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਅਹੁਦੇ ਨੂੰ ਲੈ ਕੇ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਸਿਆਸੀ ਕਲੇਸ਼ ਵਧਣ ਦਾ ਖਦਸ਼ਾ

ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਅਹੁਦੇ ਨੂੰ ਲੈ ਕੇ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਸਿਆਸੀ ਕਲੇਸ਼ ਵਧਣ ਦਾ ਖਦਸ਼ਾ

ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਵੀਸੀ ਅਹੁਦੇ ਤੋਂ ਨਾਮ ਲਿਆ ਵਾਪਸ
ਚੰਡੀਗੜ੍ਹ/ਬਿਊਰੋ ਨਿਊੁਜ਼
ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਸਿਆਸੀ ਕਲੇਸ਼ ਵਧਣ ਦਾ ਖਦਸ਼ਾ ਹੋ ਗਿਆ ਹੈ। ਵੀਸੀ ਦੀ ਨਿਯੁਕਤੀ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਤੋਂ ਨਾਖੁਸ਼ ਹਾਰਟ ਸਪੈਸ਼ਲਿਸਟ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣਾ ਨਾਮ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੀਸੀ ਅਹੁਦੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣ ਵਾਲੇ ਤਿੰਨ ਨਾਵਾਂ ਦੇ ਪੈਨਲ ਵਿਚੋਂ ਉਨ੍ਹਾਂ ਦਾ ਨਾਮ ਹਟਾ ਦਿੱਤਾ ਜਾਵੇ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਮ ਦੀ ਸਿਫਾਰਸ਼ ਵਾਲੀ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਨੂੰ ਵਾਪਸ ਕਰ ਦਿੱਤਾ ਸੀ। ਰਾਜਪਾਲ ਨੇ ਵੀਸੀ ਅਹੁਦੇ ਲਈ ਤਿੰਨ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫਰੀਦਕੋਟ ਦੇ ਹਸਪਤਾਲ ਦੀ ਚੈਕਿੰਗ ਕਰਦੇ ਹੋਏ ਯੂਨੀਵਰਸਿਟੀ ਦੇ ਉਸ ਸਮੇਂ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਫਿਟਕਾਰ ਲਗਾਈ ਸੀ ਅਤੇ ਉਨ੍ਹਾਂ ਨੂੰ ਗੰਦੇ ਗੱਦੇ ’ਤੇ ਲਿਟਾ ਦਿੱਤਾ ਸੀ। ਇਸ ਤੋਂ ਨਰਾਜ਼ ਹੋ ਕੇ ਡਾ. ਰਾਜ ਬਹਾਦਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਸ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਖਾਲੀ ਪਿਆ ਹੈ।

Check Also

ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ’ਚ ਮਿਲਣਗੇ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਨਿਸ਼ਾਨ ਸਾਹਿਬ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ 72 …