4 C
Toronto
Saturday, November 8, 2025
spot_img
Homeਪੰਜਾਬਪਿ੍ਰਅੰਕਾ ਗਾਂਧੀ ਨੇ ਹਿਮਾਚਲ ਪਹੁੰਚ ਕੇ ਭਾਜਪਾ ’ਤੇ ਸਾਧਿਆ ਸਿਆਸੀ ਨਿਸ਼ਾਨਾ

ਪਿ੍ਰਅੰਕਾ ਗਾਂਧੀ ਨੇ ਹਿਮਾਚਲ ਪਹੁੰਚ ਕੇ ਭਾਜਪਾ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਭਾਜਪਾ ਕੋਲ ਕਰਮਚਾਰੀਆਂ ਨੂੰ ਪੈਨਸ਼ਨ ਦੇਣ ਲਈ ਵੀ ਪੈਸੇ ਨਹੀਂ
ਸੋਲਨ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਅੰਦਰ ਚੋਣ ਪਿੜ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਵੀ ਸੋਲਨ ਵਿਖੇ ਪਰਿਵਰਤਨ ਪ੍ਰਤਿੱਗਿਆ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਭਾਜਪਾ ’ਤੇ ਸਿਆਸੀ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੋਲ ਕਰਮਚਾਰੀਆਂ ਨੂੰ ਪੈਨਸ਼ਨ ਦੇਣ ਲਈ ਪੈਸੇ ਨਹੀਂ ਪ੍ਰੰਤੂ ਉਦਯੋਗਪਤੀਆਂ ਨੂੰ ਦੇਣ ਲਈ ਸਭ ਕੁੱਝ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਵੀ ਕੋਈ ਯੋਜਨਾ ਨਹੀਂ। ਪਿ੍ਰਅੰਕਾ ਗਾਂਧੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਹੀ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪਹਿਲਕਦਮੀ ਕੀਤੀ ਜਾਵੇਗੀ। ਹਿਮਾਚਲ ਪ੍ਰਦੇਸ਼ ਦੀਆਂ ਮਹਿਲਾਵਾਂ ਨੂੰ ਲੁਭਾਉਣ ਦਾ ਯਤਨ ਕਰਦੇ ਹੋਏ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਬਹੁਤ ਮੁਸ਼ਕਿਲ ਪ੍ਰਸਥਿਤੀਆਂ ਵਿਚੋਂ ਗੁਜਰਦਾ ਹੈ। ਇਸ ਲਈ ਅਸੀਂ ਤਹਿ ਕੀਤਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਦੇ ਹੀ ਸੂਬੇ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਇਆ ਕਰੇਗਾ।

RELATED ARTICLES
POPULAR POSTS