ਸੰਸਦ ਮੈਂਬਰ ਹਰਭਜਨ ਸਿੰਘ ਨੇ ਪੀਸੀਏ ’ਚ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਕੀਤੀ ਸੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ’ਤੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਕੁੱਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਇਸ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਚਹਿਲ ਮਈ 2022 ’ਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਸਨ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਪੀਸੀਏ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਕਰਨ ਦਾ ਆਰੋਪ ਲਗਾਇਆ ਸੀ। ਉਨ੍ਹਾਂ ਪੀਸੀਏ ’ਚ ਵੱਡੇ ਪੱਧਰ ’ਤੇ ਫਰਜੀ ਮੈਂਬਰਸ਼ਿਪ ਅਤੇ ਗੈਰਕਾਨੂੰਨੀ ਗਤੀਵਿਧੀਆਂ ਦੀ ਸ਼ਿਕਾਇਤ ਪੀਸੀਏ ਕਮੇਟੀ ਅਤੇ ਮੁੱਖ ਮੰਤਰੀ ਭਗਵੰਤ ਸਮੇਤ ਅਰਵਿੰਦ ਕੇਜਰੀਵਾਲ ਕੋਲ ਕੀਤੀ ਸੀ। ਹਰਭਜਨ ਸਿੰਘ ਭਜੀ ਪੀਸੀਏ ਦੇ ਚੀਫ਼ ਐਡਵਾਈਜ਼ਰ ਹਨ ਅਤੇ ਉਨ੍ਹਾਂ ਪੀਸੀਏ ਸਟੇਕ ਹੋਲਡਰ ਦੇ ਨਾਮ ਇਕ ਚਿੱਠੀ ਲਿਖ ਕੇ ਲਗਭਗ 150 ਲੋਕਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਮੈਂਬਰਸ਼ਿਪ ਦੇਣ ਦਾ ਆਰੋਪ ਲਗਾਇਆ ਸੀ। ਹਰਭਜਨ ਸਿੰਘ ਨੇ ਕਿਹਾ ਸੀ ਕਿ ਚੀਫ ਐਡਵਾਈਜ਼ਰ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਸਬੰਧੀ ਪੀਸੀਏ ਕਮੇਟੀ ਨੂੰ ਸੂਚਿਤ ਕਰਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …