Breaking News
Home / ਪੰਜਾਬ / ਭਾਰਤ ਭੂਸ਼ਣ ਆਸ਼ੂ ਨੂੰ 28 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਭਾਰਤ ਭੂਸ਼ਣ ਆਸ਼ੂ ਨੂੰ 28 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਨਵਾਂ ਸ਼ਹਿਰ ਅਦਾਲ ਤ ’ਚ ਕੀਤਾ ਗਿਆ ਸੀ ਪੇਸ਼
ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ’ਚ ਫਸੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਨਵਾਂ ਸ਼ਹਿਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਨੂੰ ਹੋਰ ਰਿਮਾਂਡ ਦੇਣ ਦੀ ਬਜਾਏ ਭਾਰਤ ਭੂਸ਼ਣ ਆਸ਼ੂ ਨੂੰ 28 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਪਟਿਆਲਾ ਜੇਲ੍ਹ ਭੇਜ ਦਿੱਤਾ। ਵਿਜੀਲੈਂਸ ਨੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਹੋਰ ਰਿਮਾਂਡ ਦੀ ਮੰਗ ਕੀਤੀ ਸੀ ਪ੍ਰੰਤੂ ਬਚਾਅ ਪੱਖ ਦੇ ਵਕੀਲ ਨੇ ਹੋਰ ਰਿਮਾਂਡ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਲੁਧਿਆਣਾ ’ਚ ਵੀ ਵਿਜੀਲੈਂਸ ਨੇ ਸਾਬਕਾ ਮੰਤਰੀ ਦਾ ਰਿਮਾਂਡ ਲਿਆ ਸੀ ਅਤੇ ਨਵਾਂ ਸ਼ਹਿਰ ’ਚ ਵੀ ਤਿੰਨ ਦਾ ਰਿਮਾਂਡ ਲਿਆ ਸੀ ਪ੍ਰੰਤੂ ਵਿਜੀਲੈਂਸ ਆਸ਼ੂ ਕੋਲੋਂ ਕੋਈ ਰਿਕਵਰੀ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …