68 ਸੀਟਾਂ ਵਾਲੀ ਵਿਧਾਨ ਸਭਾ ਦੇ ਨਤੀਜੇ ਆਉਣਗੇ 8 ਦਸੰਬਰ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ’ਚ 12 ਨਵੰਬਰ ਨੂੰ ਵਿਧਾਨ ਸਭਾ ਲਈ ਵੋਟਾਂ ਪਾਈਆਂ ਜਾਣਗੀਆਂ ਜਦਕਿ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ। 68 ਸੀਟਾਂ ਵਾਲੀ ਹਿਮਾਚਲ ਵਿਧਾਨ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 25 ਅਕਤੂਬਰ ਰੱਖੀ ਗਈ ਹੈ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ ਤੱਕ ਵੋਟਰ ਲਿਸਟ ’ਚ ਆਪਣਾ ਨਾਮ ਐਡ ਕਰਵਾ ਸਕਦੇ ਹਨ। ਰਾਜੀਵ ਕੁਮਾਰ ਨੇ ਕਿਹਾ ਕਿ ਨਿਰਪੱਖ ਚੋਣਾਂ ਕਰਵਾਉਣਾ ਸਾਡਾ ਫਰਜ ਬਣਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਿਮਾਚਲ ਪ੍ਰਦੇਸ਼ ਤੋਂ ਇਕ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ਸੂਬੇ ਅੰਦਰ 100 ਸਾਲ ਉਮਰ ਵਾਲੇ 1000 ਤੋਂ ਜ਼ਿਆਦਾ ਵੋਟਰ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਚੋਣ ਕਮਿਸ਼ਨਰ ਨੇ ਫੈਸਲਾ ਕੀਤਾ ਹੈ ਕਿ 100 ਸਾਲਾ ਵੋਟਰ ਅਤੇ 80 ਸਾਲ ਤੋਂ ਉਪਰ ਉਮਰ ਵਾਲੇ ਵੋਟਰਾਂ ਤੋਂ ਘਰ-ਘਰ ਜਾ ਕੇ ਵੋਟ ਪਵਾਈ ਜਾਵੇਗੀ ਅਤੇ ਇਸ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇਗੀ। ਅੱਜ ਸਵੇਰ ਤੋਂ ਖਬਰਾਂ ਚੱਲ ਰਹੀਆਂ ਸਨ ਕਿ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਇਲੈਕਸ਼ਨ ਦੀਆਂ ਤਰੀਕਾਂ ਦਾ ਵੀ ਸ਼ਾਇਦ ਐਲਾਨ ਕਰ ਦਿੱਤਾ ਜਾਵੇਗਾ ਪ੍ਰੰਤੂ ਅਜਿਹਾ ਨਹੀਂ ਹੋਇਆ। ਹੁਣ ਦੇਖਣਾ ਇਹ ਹੈ ਕਿ ਗੁਜਰਾਤ ਇਲੈਕਸ਼ਨ ਸਬੰਧੀ ਐਲਾਨ ਕਦੋਂ ਹੁੰਦਾ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …