ਬਾਗ ਵਿਚ ਕੰਮ ਕਰਨ ਜਾਂਦੇ ਸਮੇਂ ਕ੍ਰਿਸ਼ਨ ਭੱਟ ਨੂੰ ਮਾਰੀਆਂ ਗੋਲੀਆਂ
ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਚ ਇਕ ਵਾਰ ਫਿਰ ਤੋਂ ਟਾਰਗੇਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੋਪੀਆ ਜ਼ਿਲ੍ਹੇ ’ਚ ਅੱਜ ਅੱਤਵਾਦੀਆਂ ਨੇ ਕਸ਼ਮੀਰੀ ਪੰਡਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਰਤਕ ਦੀ ਪਹਿਚਾਣ ਪੂਰਨ ਕ੍ਰਿਸ਼ਨ ਭੱਟ ਵਜੋਂ ਹੋਈ ਹੈ। ਪੂਰਨ ਕਿ੍ਰਸ਼ਨ ਭੱਟ ’ਤੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਚੌਧਰੀ ਗੁੰਡ ਖੇਤਰ ’ਚ ਉਸ ਦੀ ਰਿਹਾਇਸ਼ ਨੇੜੇ ਹਮਲਾ ਕੀਤਾ ਗਿਆ। ਜ਼ਖਮੀ ਹਾਲਤ ਵਿਚ ਕਿ੍ਰਸ਼ਨ ਭੱਟ ਨੂੰ ਸ਼ੋਪੀਆ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਪੂਰਨ ਕਿਸ਼ਨ ਭੱਟ ਆਪਣੇ ਘਰ ਦੇ ਨੇੜੇ ਬਾਗ ਵਿਚ ਕੰਮ ਕਰਨ ਲਈ ਜਾ ਰਿਹਾ ਸੀ ਕਿ ਅਚਾਨਕ ਉਸ ’ਤੇ ਅੱਤਵਾਦੀਆਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਨੇੜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪ੍ਰੰਤੂ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …