Breaking News
Home / ਪੰਜਾਬ / ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

ਐਡਵੋਕੇਟ ਧਾਮੀ ਬੋਲੇ -ਜੇਲ੍ਹਾਂ ’ਚ ਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾਅ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਜਬਰ ਜਨਾਹ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮੀਤ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ। ਐਡਵੋਕੇ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਗਲੀ ਅਤੇ ਦੋਹਰੀ ਨੀਤੀ ਹੈ, ਜਿਸ ਕਾਰਨ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਨਾਲ ਖੇਡਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

 

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …