Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਲਕਾਰ ਰੈਲੀ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਲਲਕਾਰ ਰੈਲੀ ’ਚ ਪਹੁੰਚੇ ਵੱਡੀ ਗਿਣਤੀ ’ਚ ਕਿਸਾਨ

ਉਗਰਹਾਂ ਬੋਲੇ : ਜੇ ਪੰਜਾਬ ਸਰਕਾਰ ਨੇ 4 ਦਿਨਾਂ ਦੇ ਅੰਦਰ ਮੰਗਾਂ ਨਾ ਮੰਨੀਆਂ ਤਾਂ 20 ਨੂੰ ਹੋਵੇਗਾ ਵੱਡਾ ਐਕਸ਼ਨ
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵਿਚ ਸ਼ਾਮਲ ਹੋ ਗਿਆ। ਅੱਜ ਕਿਸਾਨ ਯੂਨੀਅਨ ਵੱਲੋਂ ਮੋਰਚੇ ਨੂੰ ਲਲਕਾਰ ਰੈਲੀ ਦਾ ਨਾਂ ਦਿੱਤਾ ਗਿਆ ਅਤੇ ਅੱਜ ਹੋਰਨਾਂ ਦਿਨਾਂ ਦੇ ਮੁਕਾਬਲੇ ਕਿਸਾਨਾਂ ਦਾ ਬਹੁਤ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਵੱਡੇ ਇਕੱਠ ਨੂੰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸੰਬੋਧਨ ਕੀਤਾ ਗਿਆ। ਉਗਰਾਹ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ ਚਾਰ ਦਿਨਾਂ ’ਚ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 20 ਅਕਤੂਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਸਮੂਹ ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ ਕਰਦਿਆਂ ਸੰਘਰਸ਼ਸ਼ੀਲ ਲੋਕਾਂ ਦੇ ਸਿਦਕ ਸਿਰੜ ਦੀ ਸ਼ਲਾਘਾ ਕੀਤੀ। ਅੱਜ ਦੀ ਲਲਕਾਰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਸਮੂਹ ਕਿਸਾਨਾਂ ਦਾ ਜਥੇਬੰਦੀ ਵੱਲੋਂ ਧੰਨਵਾਦ ਕੀਤਾ ਗਿਆ। ਦੱਸਣਯੋਗ ਹੈ ਕਿ ਸੰਗਰੂਰ ਵਿਖੇ ਸ਼ੁਰੂ ਇਹ ਪੱਕਾ ਮੋਰਚਾ ਵੀ ਹੁਣ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ ਦੇ ਅੰਦੋਲਨ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਥੇ ਕਿਸਾਨਾਂ ਵੱਲੋਂ ਉਸੇ ਤਰ੍ਹਾਂ ਪੱਕੇ ਮੋਰਚੇ ਬਣਾ ਲਏ ਗਏ ਹਨ ਅਤੇ ਟਰੈਕਟਰ-ਟਰਾਲੀਆਂ ਨੂੰ ਵੀ ਪੱਕੇ ਤੌਰ ’ਤੇ ਇਥੇ ਹੀ ਖੜ੍ਹਾ ਦਿੱਤਾ ਗਿਆ ਹੈ ਅਤੇ ਦਿੱਲੀ ਦੇ ਕਿਸਾਨ ਅੰਦੋਲਨ ਵਾਂਗ ਹੀ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ।

 

Check Also

ਦਿੱਲੀ ਏਅਰਪੋਰਟ ਤੋਂ ਪਰਤ ਰਹੇ ਬਜ਼ੁਰਗ ਜੋੜੇ ’ਤੇ ਹੋਇਆ ਹਮਲਾ

ਮਲੋਟ/ਬਿਊਰੋ ਨਿਊਜ਼ : ਦਿੱਲੀ ਏਅਰਪੋਰਟ ਤੋਂ ਵਾਪਸ ਪਰਤ ਰਹੇ ਪੰਜਾਬ ਦੇ ਮਲੋਟ ਦੇ ਰਹਿਣ ਵਾਲੇ …