1.7 C
Toronto
Wednesday, January 7, 2026
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐੱਮ-ਕਿਸਾਨ ਸਕੀਮ ਤਹਿਤ ਯੋਗ ਕਿਸਾਨਾਂ ਲਈ 16000...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐੱਮ-ਕਿਸਾਨ ਸਕੀਮ ਤਹਿਤ ਯੋਗ ਕਿਸਾਨਾਂ ਲਈ 16000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ

ਫਰਵਰੀ 2019 ’ਚ ਸਕੀਮ ਦੀ ਹੋਈ ਸੀ ਸ਼ੁਰੂਆਤ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਸੱਜਰੀ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2 . 16 ਲੱਖ ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀਐੱੱਮ-ਕਿਸਾਨ) ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ। ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ ਰੋਜ਼ਾ ‘ਪੀਐੱਮ ਕਿਸਾਨ ਸੰਮਾਨ ਸੰਮੇਲਨ 2022’ ਦੌਰਾਨ ਜਾਰੀ ਕੀਤੀ ਹੈ। ਇਸ ਮੌਕੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਅਤੇ ਕੈਮੀਕਲਜ਼ ਤੇ ਫਰਟੀਲਾਈਜ਼ਰ ਮੰਤਰੀ ਮਨਸੁਖ ਮੰਡਾਵੀਆ ਵੀ ਮੌਜੂਦ ਸਨ।

RELATED ARTICLES
POPULAR POSTS