Breaking News
Home / ਪੰਜਾਬ / ਅਰਸ਼ ਤੋਂ ਫਰਸ਼ ’ਤੇ ਪਹੁੰਚੇ ਸੁੰਦਰ ਸ਼ਾਮ ਅਰੋੜਾ

ਅਰਸ਼ ਤੋਂ ਫਰਸ਼ ’ਤੇ ਪਹੁੰਚੇ ਸੁੰਦਰ ਸ਼ਾਮ ਅਰੋੜਾ

ਅਦਾਲਤ ਨੇ ਅਰੋੜਾ ਨੂੰ ਭੇਜਿਆ ਹੈ ਪੁਲਿਸ ਰਿਮਾਂਡ ’ਤੇ
ਮੁਹਾਲੀ/ਬਿੳੂੁਰੋ ਨਿੳੂਜ਼
ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਗਿ੍ਰਫਤਾਰ ਕਰ ਲਿਆ ਸੀ। ਅਰਸ਼ ਤੋਂ ਫਰਸ ’ਤੇ ਪਹੁੰਚੇ ਅਰੋੜਾ ਨੂੰ ਵਿਜੀਲੈਂਸ ਵਲੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਸੁੰਦਰ ਸ਼ਾਮ ਅਰੋੜਾ ’ਤੇ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਏਆਈਜੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਦਾ ਆਰੋਪ ਹੈ। ਇਸ ਗੱਲ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੇ ਮੁਖੀ ਵਰਿੰਦਰ ਕੁਮਾਰ ਨੇ ਕੀਤਾ ਸੀ। ਵਿਜੀਲੈਂਸ ਦੀ ਟੀਮ ਨੇ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ। ਅਰੋੜਾ ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂੁਸ਼ਣ ਆਸ਼ੂ ਅਤੇ ਸੰਗਤ ਸਿੰਘ ਗਿਲਜੀਆਂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਗਿ੍ਰਫ਼ਤਾਰੀ ਨੂੰ ਜਾਇਜ਼ ਦੱਸਿਆ ਹੈ ਅਤੇ ਨਾਲ ਕਿਹਾ ਹੈ ਕਿ ‘ਆਪ’ ਸਰਕਾਰ ਹੁਣ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਵੀ ਗਿ੍ਰਫ਼ਤਾਰ ਕਰੇ ਅਤੇ ਉਸ ਨੂੰ ਕੈਬਨਿਟ ’ਚੋਂ ਬਾਹਰ ਕੱਢਿਆ ਜਾਵੇ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …