ਮੁੱਖ ਮੰਤਰੀ ਨੇ ਸਾਰਿਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿੳੂਰੋ ਨਿੳੂਜ਼
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਭਗਵੰਤ ਮਾਨ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਨੇ ਆਪਣੇ ਜਨਮ ਦਿਨ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ’ਚ ਭਗਵੰਤ ਮਾਨ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਬਚਪਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ’ਚ ਉਹ ਆਪਣੇ ਮਾਤਾ-ਪਿਤਾ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਮੈਂ ਜਦ ਵੀ ਇਸ ਦੁਨੀਆ ਤੇ ਆਵਾਂ, ਮੇਰਾ ਦੇਸ ਹੋਵੇ ਪੰਜਾਬ। ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁੱਭ ਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਕ ਟਵੀਟ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।