Breaking News
Home / ਭਾਰਤ / ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਆਰੋਪ

ਕੇਜਰੀਵਾਲ ਨੇ ਭਾਜਪਾ ’ਤੇ ਲਗਾਏ ਆਰੋਪ

ਕਿਹਾ : ਭਾਜਪਾ ਗੁਜਰਾਤ ਚੋਣਾਂ ਤੱਕ ਸਿਸੋਦੀਆ ਨੂੰ ਰੱਖਣਾ ਚਾਹੁੰਦੀ ਹੈ ਜੇਲ੍ਹ ’ਚ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿਚ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗੁਜਰਾਤ ਚੋਣਾਂ ਦੇ ਨਤੀਜਿਆਂ ਤੱਕ ਜੇਲ੍ਹ ਵਿੱਚ ਰੱਖਣ ਦੀ ਯੋਜਨਾ ਬਣਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਇਸ ਕਰਕੇ ਅਜਿਹਾ ਕਰੇਗੀ ਤਾਂ ਜੋ ਸਿਸੋਦੀਆ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਮਹਿਸਾਨਾ ਜ਼ਿਲ੍ਹੇ ਦੇ ਉਂਝਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਗੁਜਰਾਤ ਚੋਣਾਂ ਜਿੱਤਣ ਮਗਰੋਂ ‘ਜੇਲ੍ਹ ਕੇ ਤਾਲੇ ਟੂਟੇਂਗੇ, ਮਨੀਸ਼ ਸਿਸੋਦੀਆ ਛੂਟੇਂਗੇ।’ ਧਿਆਨ ਰਹੇ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਕੋਲੋਂ ਸੀਬੀਆਈ ਦੇ ਅਧਿਕਾਰੀਆਂ ਨੇ ਅੱਜ ਵੀ ਦਿੱਲੀ ਵਿਚ ਪੁੱਛਗਿੱਛ ਕੀਤੀ ਹੈ।

 

Check Also

ਆਦਿਵਾਸੀਆਂ ਨੂੰ ਉਜਾੜਨਾ ਚਾਹੁੰਦੀ ਹੈ ਭਾਜਪਾ : ਰਾਹੁਲ

ਕਿਹਾ : ਸੱਤਾ ‘ਚ ਆਏ ਤਾਂ ‘ਅਗਨੀਵੀਰ ਯੋਜਨਾ’ ਨੂੰ ਰੱਦ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : …