ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗਿ੍ਰਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਹੇਠਲੀ ਅਦਾਲਤ ਵਲੋਂ ਪਹਿਲਾਂ ਹੀ ਆਸ਼ੂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਹਾਈਕੋਰਟ ਵਿਚ ਅਪੀਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਮਾਮਲੇ ਸਬੰਧੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਖੁਰਾਕ ਤੇ ਸਪਲਾਈ ਵਿਭਾਗ ’ਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘਪਲਾ ਮਾਮਲੇ ਵਿਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਲੰਘੀ 22 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਹੋਰ ਵੀ ਸਾਬਕਾ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ।