17.5 C
Toronto
Sunday, October 5, 2025
spot_img
Homeਪੰਜਾਬਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਤੁਲਨਾ ਕੀਤੀ ਭਗਤ ਸਿੰਘ ਨਾਲ

ਕੇਜਰੀਵਾਲ ਨੇ ਮਨੀਸ਼ ਸਿਸੋਦੀਆ ਦੀ ਤੁਲਨਾ ਕੀਤੀ ਭਗਤ ਸਿੰਘ ਨਾਲ

ਭਗਤ ਸਿੰਘ ਦੇ ਪਰਿਵਾਰ ਨੇ ਕਿਹਾ – ਮੁਆਫੀ ਮੰਗਣ ਅਰਵਿੰਦ ਕੇਜਰੀਵਾਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸ਼ਹੀਦ ਭਗਤ ਸਿੰਘ ਦੀ ਤੁਲਨਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਕਰਨ ’ਤੇ ਸ਼ਹੀਦ ਦਾ ਪਰਿਵਾਰ ਨਰਾਜ਼ ਹੈ। ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਜਰੀਵਾਲ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਲਈ ਕਿਹਾ ਹੈ। ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਹਰਭਜਨ ਐਸ ਦੱਤ ਨੇ ਕਿਹਾ ਕਿ ਕੇਜਰੀਵਾਲ ਦਾ ਇਹ ਬਿਆਨ ਨਾ ਕੇਵਲ ਭਗਤ ਸਿੰਘ ਬਲਕਿ ਸਾਰੇ ਕ੍ਰਾਂਤੀਕਾਰੀਆਂ ਦਾ ਅਪਮਾਨ ਹੈ। ਉਹ ਮਨੀਸ਼ ਸਿਸੋਦੀਆ ਦੀ ਤੁਲਨਾ ਭਗਤ ਸਿੰਘ ਨਾਲ ਕਿਸ ਤਰ੍ਹਾਂ ਕਰ ਸਕਦੇ ਹਨ। ਹਰਭਜਨ ਐਸ ਦੱਤ ਨੇ ਕਿਹਾ ਕਿ ਭਗਤ ਸਿੰਘ ਦਾ ਮਿਸ਼ਨ ਰਾਜਨੀਤਕ ਖੇਲ ਨਹੀਂ ਸੀ, ਬਲਕਿ ਦੇਸ਼ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਰਾਜਨੀਤਕ ਖੇਲ ਵਾਲਾ ਵਿਅਕਤੀ ਕਦੀ ਫਾਂਸੀ ’ਤੇ ਨਹੀਂ ਚੜ੍ਹ ਸਕਦਾ। ਹਰਭਜਨ ਐਸ ਦੱਤ ਨੇ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ੀ ਹਕੂਮਤ ਦੇ ਖਿਲਾਫ ਲੜਾਈ ਲੜੀ ਸੀ, ਜਦਕਿ ਇਹ ਲੋਕ ਸੱਤਾ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣਾ ਬਿਆਨ ਵਾਪਸ ਲੈ ਕੇ ਮੁਆਫੀ ਮੰਗਣ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਅੱਜ ਦੇ ਭਗਤ ਸਿੰਘ ਹਨ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਵੀ ਭਗਤ ਸਿੰਘ ਦੀ ਤੁਲਨਾ ਮਨੀਸ਼ ਸਿਸੋਦੀਆ ਨਾਲ ਕਰਨ ’ਤੇ ਆਮ ਆਦਮੀ ਪਾਰਟੀ ਉਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰਾਂ ਨੇ ਕੇਜਰੀਵਾਲ ਦੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ।

 

RELATED ARTICLES
POPULAR POSTS