ਢਾਈ ਕਿੱਲੋ ਹੈਰੋਇਨ ਵੀ ਹੋਈ ਬਰਾਮਦ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਲੰਘੇ ਚਾਰ ਦਿਨਾਂ ਵਿਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਉਣ ਵਾਲੇ ਤੀਜੇ ਡਰੋਨ ਨੂੰ ਹੇਠਾਂ ਸੁੱਟ ਲਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਡਰੋਨ ਦੇ ਨਾਲ ਪਾਕਿਸਤਾਨੀ ਤਸਕਰਾਂ ਨੇ ਨਸ਼ੇ ਦੀ ਖੇਪ ਵੀ ਭੇਜੀ ਸੀ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਜ਼ਬਤ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਡਰੋਨ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬਣੀ ਬੀਓਪੀ ਕਲਮ ਡੋਗਰ ਪਿੰਡ ਚੰਨਾ ਕੋਲ ਭਾਰਤੀ ਸਰਹੱਦ ਵਿਚ ਦਾਖਲ ਹੋਇਆ ਸੀ। ਜਦੋਂ ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ ਤਾਂ ਤੁਰੰਤ ਹੀ ਡਰੋਨ ਵੱਲ ਨੂੰ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਡਰੋਨ ਨੂੰ ਹੇਠਾਂ ਸੁੱਟ ਲਿਆ। ਇਸੇ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਢਾਈ ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ, ਜਿਸ ਨੂੰ ਜ਼ਬਤ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਬੀਐਸਐਫ ਵਲੋਂ ਚਾਰ ਦਿਨਾਂ ਵਿਚ ਹੇਠਾਂ ਸੁੱਟਿਆ ਗਿਆ ਇਹ ਤੀਜਾ ਡਰੋਨ ਹੈ।